ਬਠਿੰਡਾ, (ਸੁਖਵਿੰਦਰ)- ਪੁਲਸ ਨੇ ਵੱਖ-ਵੱਖ ਥਾਵਾਂ ਤੋਂ 55 ਗ੍ਰਾਮ ਹੈਰੋਇਨ ਬਰਾਮਦ ਕਰ ਕੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਦੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਸੂਚਨਾ ਦੇ ਆਧਾਰ 'ਤੇ 60 ਫੁੱਟ ਰੋਡ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ 3 ਵਿਅਕਤੀਆਂ ਰੋਹਿਤ ਕੁਮਾਰ, ਸੁਰਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਬਠਿੰਡਾ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਤੋਂ 30 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਕ ਹੋਰ ਮਾਮਲੇ 'ਚ ਸਿਟੀ ਰਾਮਪੁਰਾ ਦੇ ਐੱਸ. ਆਈ. ਬਿੱਕਰ ਸਿੰਘ ਨੇ ਮੰਡੀ ਰਾਮਪੁਰਾ ਤੋਂ ਗਗਨਦੀਪ ਸ਼ਰਮਾ ਤੇ ਮੰਗਦੀਪ ਸਿੰਘ ਵਾਸੀ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 25 ਗ੍ਰਾਮ 70 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਾਰ ਦੀ ਟੱਕਰ 'ਚ ਨੌਜਵਾਨ ਦੀ ਮੌਤ, ਸਾਥੀ ਫੱਟੜ
NEXT STORY