ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ਦੇ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਸੁਖਦੇਵ ਸਿੰਘ ਸੀ. ਆਈ. ਏ. ਸਟਾਫ ਤਰਨਤਾਰਨ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਸਰਹਾਲੀ ਰੋਡ ਨੂੰ ਜਾ ਰਹੇ ਸਨ, ਜਦ ਮੁਰਾਦਪੁਰ ਫਾਟਕ ਤੋਂ ਥੋੜ੍ਹਾ ਪਿੱਛੇ ਪਹੁੰਚੇ ਤਾਂ ਸਾਹਮਣੇ ਤੋਂ ਆਉਂਦੇ ਲਖਵਿੰਦਰ ਸਿੰਘ ਉਰਫ ਰਿੰਕੂ ਪੁੱਤਰ ਭਗਵਾਨ ਸਿੰਘ ਵਾਸੀ ਚੌਕ ਸ੍ਰੀ ਗੁਰੂ ਅਰਜਨ ਦੇਵ ਮੁਰਾਦਪੁਰਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਦਿਲਬਾਗ ਸਿੰਘ ਸਮੇਤ ਪੁਲਸ ਪਾਰਟੀ ਨਾਲ ਦੌਰਾਨੇ ਗਸ਼ਤ ਬਲੇਰ, ਬੈਕਾਂ ਨੂੰ ਜਾ ਰਹੇ ਸਨ ਕਿ ਜਦ ਟੀ. ਪੁਆਇੰਟ ਬਲੇਰ ਪਹੁੰਚੇ ਤਾਂ ਸੁਖਰਾਜ ਸਿੰਘ ਉਰਫ ਰਾਜਾ ਪੁੱਤਰ ਕਸ਼ਮੀਰ ਸਿੰਘ ਵਾਸੀ ਦਿਆਲਪੁਰਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਤੋਂ 5 ਗ੍ਰਾਮ ਹੈਰੋਇਨ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਕ ਹੋਰ ਮਾਮਲੇ 'ਚ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਪੁਲਸ ਟੀਮ ਨਾਲ ਗਸ਼ਤ ਦੇ ਸੰਬੰਧ 'ਚ ਨਦੋਹਰ ਚੌਕ ਪੱਟੀ ਮੌਜੂਦ ਸਨ ਕਿ ਇਕ ਮੋਨਾ ਵਿਅਕਤੀ ਸ਼ਹਿਰ ਪੱਟੀ ਵੱਲੋਂ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਕੁਲਦੀਪ ਸਿੰਘ ਬੇਦੀ ਪੁੱਤਰ ਸਵ. ਰਾਜਪਾਲ ਬੇਦੀ ਵਾਸੀ ਵਾਰਡ ਨੰ. 8 ਪੁਰਾਣਾ ਹਸਪਤਾਲ ਪੱਟੀ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਕ ਹੋਰ ਮਾਮਲੇ 'ਚ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਚਰਨਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸੰਬੰਧ 'ਚ ਥਾਣਾ ਚੋਹਲਾ ਸਾਹਿਬ ਤੋਂ ਪਿੰਡ ਚੰਬਾ ਕਲਾਂ, ਧੁੰਨ ਢਾਏ ਵਾਲਾ ਨੂੰ ਜਾ ਰਹੇ ਸਨ ਕਿ ਜਦ ਉਹ ਪੁਲ ਸੁਆ ਧੁੰਨ ਢਾਏ ਵਾਲਾ ਪਹੁੰਚੇ ਤਾਂ ਮੇਨ ਸੜਕ 'ਤੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਧੁੰਨ ਢਾਏ ਵਾਲਾ ਦੱਸਿਆ, ਜਿਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸੰਬੰਧੀ ਤਫਤੀਸ਼ੀ ਅਫਸਰਾਂ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖਾਲੜਾ/ਭਿੱਖੀਵਿੰਡ, (ਭਾਟੀਆ, ਬਖਤਾਵਰ, ਲਾਲੂਘੁੰਮਣ)-ਖਾਲੜਾ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਗੁਰਚਰਨ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਭਗਵੰਤ ਸਿੰਘ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਡਿਪਟੀ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਥੇਹਕੱਲਾ ਨੂੰ ਕਾਬੂ ਕਰ ਕੇ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ, 200 ਨਸ਼ੀਲੇ ਕੈਪਸੂਲ ਅਤੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਰ 'ਚੋਂ ਨਕਦੀ ਤੇ ਗਹਿਣੇ ਚੋਰੀ
NEXT STORY