ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਦੇ ਅਧੀਨ ਆਉਂਦੇ ਖੇਤਰਾਂ ਵਿਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਜਗਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨੂਰਦੀ ਅੱਡਾ ਤਰਨਤਾਰਨ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਅੱਡਾ ਬੁੱਘਾ ਤੋਂ ਕਾਬੂ ਕੀਤਾ।
ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਅਨੋਖ ਸਿੰਘ ਸਾਥੀ ਕਰਮਚਾਰੀਆਂ ਨਾਲ ਥਾਣੇ ਤੋਂ ਪਿੰਡ ਮਾਣਕਪੁਰਾ, ਕਸੇਲ, ਢੰਡ ਆਦਿ ਨੂੰ ਜਾ ਰਹੇ ਸੀ ਕਿ ਦੋ ਨੌਜਵਾਨ ਦੋਸ਼ੀ ਗੁਰਲਾਲ ਸਿੰਘ ਪੁੱਤਰ ਸਵ. ਜੱਸਾ ਸਿੰਘ ਵਾਸੀ ਢੰਡ, ਮਨਜੀਤ ਸਿੰਘ ਪੁੱਤਰ ਸਵ. ਜਗੀਰ ਸਿੰਘ ਵਾਸੀ ਮੀਆਂਪੁਰ ਨੂੰ ਨਸ਼ੀਲੀ ਵਸਤੂ ਦੀ ਵਰਤੋਂ ਕਰਦੇ ਹੋਏ ਗ੍ਰਿਫਤਾਰ ਕੀਤਾ।
ਇਸ ਤੋਂ ਇਲਾਵਾ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਸਿਸਪਾਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੇ ਸਬੰਧ 'ਚ ਰੇਲਵੇ ਫਾਟਕ ਕੱਕਾ ਕੰਡਿਆਲਾ ਪਹੁੰਚੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਹਰਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮਨੋਵਾਲਾ, ਰਾਜਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੱਕ ਕਾਠਗੜ੍ਹ ਨੇ ਇਕ ਗੱਡੀ ਜਿਸ ਨੂੰ ਜਾਅਲੀ ਨੰਬਰ ਲਾਇਆ ਹੋਇਆ ਹੈ 'ਚ ਨਾਜਾਇਜ਼ ਸ਼ਰਾਬ ਲੈ ਕੇ ਆ ਰਹੇ ਹਨ। ਮੁਖਬਰ ਖਾਸ ਦੀ ਇਤਲਾਹ 'ਤੇ ਉਕਤ ਦੋਸ਼ੀਆਂ ਦੀ ਗੱਡੀ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਗੱਡੀ 'ਚੋਂ 10 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ ਦਾ ਫਰੂਟ ਕਾਰੋਬਾਰੀ ਹਿਰਾਸਤ 'ਚ!
NEXT STORY