ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵਲੋਂ ਵੱਖ-ਵੱਖ ਹੁਕਮਾਂ ਤਹਿਤ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਸਮਾਂ ਹੱਦ ਅੰਦਰ ਆਪਣੇ ਚੋਣ ਖ਼ਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ, ਜਿਸ ਕਾਰਨ ਅਗਲੇ 3 ਸਾਲਾਂ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ 'ਚ 68 ਫ਼ੀਸਦੀ ਵੋਟਿੰਗ, ਡਿਊਟੀ ਦੌਰਾਨ 2 ਮੌਤਾਂ, ਜਾਣੋ ਕਿੱਥੇ ਕੀ ਹੋਇਆ (ਤਸਵੀਰਾਂ)
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ 'ਚੋਂ 3 ਸੰਗਰੂਰ ਜ਼ਿਲ੍ਹੇ ਦੇ ਹਨ ਅਤੇ 1-1 ਉਮੀਦਵਾਰ ਮਾਨਸਾ ਅਤੇ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ, ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸਭਾ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਿਮਨੀ ਚੋਣਾਂ ਲਈ ਸਜਿਆ ਮੈਦਾਨ, ਹਾਲੇ ਵੀ ਰੁੱਸੇ ਬੈਠੇ ਪ੍ਰਧਾਨ
ਇਸੇ ਤਰ੍ਹਾਂ ਫ਼ਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਕਿਹਾ ਕਿ ਵਿਧਾਨ ਸਭਾ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਪੰਚੀ 'ਚ ਖੜ੍ਹੀ ਪ੍ਰਵਾਸੀ ਪਰਿਵਾਰ ਦੀ ਨੂੰਹ ਨੇ ਦਿੱਤੀ ਸਖ਼ਤ ਟੱਕਰ, ਹੈਰਾਨ ਕਰਨ ਵਾਲੇ ਨਤੀਜੇ ਆਏ ਸਾਹਮਣੇ
NEXT STORY