ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਵਧੀਕ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਇਰਾਦਾ ਕਤਲ ਦੇ ਮਾਮਲੇ 'ਚ ਨਾਮਜ਼ਦ ਦੋਸ਼ੀਆਂ ਇੰਦਰਜੀਤ ਸਿੰਘ ਪੁੱਤਰ ਬਹਾਦਰ ਸਿੰਘ, ਸੰਦੀਪ ਸਿੰਘ ਪੁੱਤਰ ਮਨਜੀਤ ਸਿੰਘ, ਬਲਵੰਤ ਸਿੰਘ ਉਰਫ ਬੱਬੂ ਪੁੱਤਰ ਕਾਕਾ ਸਿੰਘ, ਰਣਜੀਤ ਸਿੰਘ ਪੁੱਤਰ ਸੁਦਾਗਰ ਸਿੰਘ, ਕਾਲਾ ਭੂਆ ਪੁੱਤਰ ਕੁਲਵੰਤ ਸਿੰਘ ਵਾਸੀ ਢਿੱਲਵਾਂ (ਬਰਨਾਲਾ) ਨੂੰ ਸਰਕਾਰੀ ਵਕੀਲ ਦਿਲਪ੍ਰੀਤ ਸਿੰਘ ਸੰਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 7-7 ਸਾਲ ਦੀ ਕੈਦ ਅਤੇ 20-20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ ਜਦੋਂਕਿ ਇਸ ਮਾਮਲੇ 'ਚ ਨਾਮਜ਼ਦ ਮਨਜੀਤ ਸਿੰਘ ਨੂੰ 6 ਮਹੀਨਿਆਂ ਦੀ ਸਜ਼ਾ ਅਤੇ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਉਕਤ ਵਿਅਕਤੀਆਂ ਖਿਲਾਫ ਰੇਸ਼ਮ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਢਿੱਲਵਾਂ ਬਰਨਾਲਾ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ 'ਚ ਕਰੀਬ ਸਾਢੇ ਕੁ 5 ਸਾਲ ਪਹਿਲਾਂ ਥਾਣਾ ਤਪਾ ਵਿਖੇ ਕੇਸ ਦਰਜ ਹੋਇਆ ਸੀ।
ਨਸ਼ੇ ਵਾਲੀਆਂ ਦਵਾਈਆਂ ਸਣੇ 2 ਗ੍ਰਿਫਤਾਰ
NEXT STORY