ਬਟਾਲਾ, (ਬੇਰੀ)- ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਵੱਖ-ਵੱਖ ਕੇਸਾਂ 'ਚ ਸ਼ਾਮਲ 5 ਲੋੜੀਂਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਥਾਣਾ ਸੇਖਵਾਂ ਵਿਚ ਅਸਲਾ ਐਕਟ ਅਧੀਨ ਦਰਜ ਮੁਕੱਦਮੇ ਦੇ ਲੋੜੀਂਦੇ ਦੋਸ਼ੀਆਂ ਹਰਪ੍ਰੀਤ ਸਿੰਘ ਤੇ ਵਰਿੰਦਰ ਸਿੰਘ ਦੋਵੇਂ ਪੁੱਤਰ ਕਸ਼ਮੀਰ ਸਿੰਘ ਵਾਸੀ ਮੁੰਡੀ ਕੁਰਾਲ ਤੇ ਵਰਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪੱਕੀ ਮੱਲ੍ਹੀਆਂ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਕਪੂਰਥਲਾ ਤੋਂ ਗ੍ਰਿਫਤਾਰ ਕੀਤਾ ਗਿਆ।ਥਾਣਾ ਸਦਰ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਥਾਣੇ 'ਚ ਦਰਜ ਮੁਕੱਦਮੇ ਤਹਿਤ ਲੋੜੀਂਦੇ ਦੋਸ਼ੀ ਕੁਲਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਧਰਮਪੁਰਾ ਮੁਹੱਲਾ ਕਾਦੀਆਂ ਨੂੰ ਕਸਬਾ ਕਾਦੀਆਂ ਤੋਂ ਗ੍ਰਿਫਤਾਰ ਕੀਤਾ ਗਿਆ।
ਉਧਰ, ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ. ਐੱਸ. ਆਈ. ਗੁਰਮੇਜ਼ ਸਿੰਘ ਨੇ ਦੱਸਿਆ ਕਿ ਥਾਣੇ 'ਚ ਦਰਜ ਮੁਕੱਦਮੇ ਤਹਿਤ ਲੋੜੀਂਦੇ ਦੋਸ਼ੀ ਰਾਹੁਲ ਮਸੀਹ ਪੁੱਤਰ ਦਿਲਬਾਗ ਮਸੀਹ ਵਾਸੀ ਮੰਮਣ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਤੋਂ ਹੀ ਗ੍ਰਿਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਗਈ।
ਨਕਲੀ ਪਨੀਰ ਤੇ ਖੋਇਆ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼
NEXT STORY