ਬਠਿੰਡਾ : ਪੰਜਾਬ ਪੁਲਸ ਨੇ ਬੰਬੀਹਾ ਗੈਂਗ ਦੇ 5 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬਠਿੰਡਾ ਦੇ ਐੱਸ. ਐੱਸ. ਪੀ. ਗੁਲਨੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਲੁੱਟਖੋਹ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਸਨ। ਇਸ ਤੋਂ ਇਲਾਵਾ ਇਨ੍ਹਾਂ ਖ਼ਿਲਾਫ਼ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਰਨਾਲਾ 'ਚ ਦੋਹਰਾ ਕਤਲਕਾਂਡ, ਮਾਂ-ਧੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਪਹਿਲਾਂ ਜਦੋਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਪੁਲਸ ਮੁਲਾਜ਼ਮਾਂ ਨਾਲ ਗਲਤ ਵਰਤਾਓ ਕੀਤਾ ਅਤੇ ਉਨ੍ਹਾਂ ਦੀ ਐੱਸ. ਐੱਲ. ਆਰ. ਖੋਹ ਕੇ ਭੱਜ ਗਏ। ਇਸ ਤੋਂ ਬਾਅਦ ਪੁਲਸ ਦੀ ਜਾਂਚ ਦੌਰਾਨ ਪਤਾ ਲੱਗਿਆ ਕਿ ਦੋਸ਼ੀ ਬੰਬੀਹਾ ਗੈਂਗ ਦੇ ਸਾਥੀ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹ ਦੇ ਖ਼ਤਰੇ ਦਰਮਿਆਨ CM ਮਾਨ ਦੀ ਪ੍ਰੈੱਸ ਕਾਨਫਰੰਸ, ਦੇਣਗੇ ਅਹਿਮ ਜਾਣਕਾਰੀ
ਪੁਲਸ ਨੇ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਐੱਸ. ਐੱਲ. ਆਰ. ਸਮੇਤ ਹਥਿਆਰ ਬਰਾਮਦ ਕਰਕੇ ਕਾਰਵਾਈ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਨੇ 9 ਅਗਸਤ ਨੂੰ ਐੱਨ. ਆਈ. ਏ. ਨੇ ਲਾਰੈਂਸ ਬਿਸ਼ਨੋਈ ਅਤੇ ਬੰਬੀਹਾ ਗੈਂਗ ਦੇ ਕਈ ਮੁੱਖ ਮੈਂਬਰਾਂ ਦੇ ਖ਼ਿਲਾਫ਼ ਦੋਸ਼ ਪੱਤਰ ਦਾਇਰ ਕੀਤੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਸਣ ਦੀ ਜੈਵਿਕ ਖੇਤੀ ਕਰਕੇ ਲੱਖਾਂ ਰੁਪਏ ਕਮਾ ਸਕਦੈ ਕਿਸਾਨ, ਜਾਣੋ ਕੀ ਹੈ ਤਰੀਕਾ
NEXT STORY