ਤਰਨਤਾਰਨ, (ਰਾਜੂ)- ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ 2.5 ਕਰੋੜ ਦੀ ਹੈਰੋਇਨ ਸਣੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ. ਆਈ. ਰਜਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪੁਲ ਸੂਆ ਭੂਸੇ ਨਾਕੇ ਦੌਰਾਨ ਇਕ ਗੱਡੀ ਨੂੰ ਰੋਕਿਆ, ਜਿਸ ਵਿਚ 5 ਵਿਅਕਤੀ ਸਵਾਰ ਸਨ। ਪੁਲਸ ਵੱਲੋਂ ਤਲਾਸ਼ੀ ਲੈਣ 'ਤੇ ਉਕਤ ਵਿਅਕਤੀਆਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਕਤ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਪੁੱਤਰ ਝਿਰਮਲ ਸਿੰਘ ਵਾਸੀ ਮੋਹਕਮਪੁਰਾ, ਮਨਦੀਪ ਸਿੰਘ ਪੁੱਤਰ ਝਿਰਮਲ ਸਿੰਘ ਵਾਸੀ ਮੋਹਕਮਪੁਰਾ, ਗਗਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੋਟਲਾ ਵਾਸੀ ਰਾਜਾਸਾਂਸੀ, ਬਚਿੱਤਰ ਸਿੰਘ ਵਾਸੀ ਜਠੌਲ ਥਾਣਾ ਘਰਿੰਡਾ, ਗੁਰਸੇਵਕ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਘਰਿੰਡਾ ਵਜੋਂ ਹੋਈ, ਜਦਕਿ ਉਨ੍ਹਾਂ ਮੰਨਿਆ ਕਿ ਉਨ੍ਹਾਂ ਨਾਲ ਮੰਨੂ ਵਾਸੀ ਜਠੌਲ ਥਾਣਾ ਘਰਿੰਡਾ ਅਤੇ ਜਗਦੀਪ ਸਿੰਘ ਵੀ ਸ਼ਾਮਲ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਹਾਈਕੋਰਟ ਦੇ ਨਿਰਦੇਸ਼ ਦੇ 13 ਦਿਨ ਬਾਅਦ ਹਰਿਆਣਾ ਸਰਕਾਰ ਦੇ ਸਾਰੇ ਮੁੱਖ ਸੰਸਦੀ ਸਕੱਤਰਾਂ ਦਾ ਅਸਤੀਫਾ
NEXT STORY