ਲਾਂਬੜਾ, (ਵਰਿੰਦਰ)— ਪੁਲਸ ਨੇ ਵੱਖ-ਵੱਖ ਸਥਾਨਾਂ ਤੋਂ ਇਕ ਔਰਤ ਸਮੇਤ 5 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਪੁਲਸ ਦੀ ਇਕ ਗਸ਼ਤ ਪਾਰਟੀ ਨੇ ਪਿੰਡ ਅਠੌਲਾ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਪੈਦਲ ਆ ਰਹੇ ਨੌਜਵਾਨ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ 5 ਗ੍ਰਾਮ ਸਮੈਕ ਤੇ 50 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਸ ਅਨੁਸਾਰ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ ਸੋਨੀ ਪੁੱਤਰ ਹਰਭਜਨ ਸਿੰਘ ਵਾਸੀ ਮਿੱਠਾਪੁਰ ਜਲੰਧਰ ਵਜੋਂ ਹੋਈ।
ਸਤੀਸ਼ ਕੋਲੋਂ 25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ
ਇਸੇ ਤਰ੍ਹਾਂ ਲਾਂਬੜਾ ਪੁਲਸ ਨੇ ਪਿੰਡ ਹੁਸੈਨਪੁਰ ਨੇੜੇ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਸਤੀਸ਼ ਕੁਮਾਰ ਉਰਫ ਤੋਤਾ ਪੁੱਤਰ ਰਾਮ ਲਾਲ ਵਾਸੀ ਪਿੰਡ ਕਲਿਆਣਪੁਰ ਵਜੋਂ ਹੋਈ ਹੈ। ਇਸੇ ਤਰ੍ਹਾਂ ਗਸ਼ਤ ਪਾਰਟੀ ਨੇ ਪਿੰਡ ਅਠੌਲਾ ਨੇੜੇ ਇਕ ਨੌਜਵਾਨ ਪਾਸੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਚੰਚਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖਾਨਪੁਰ ਢੱਡੇ ਵਜੋਂ ਦੱਸੀ ਹੈ।
ਤਲਾਸ਼ੀ ਲਈ ਤਾਂ 35 ਗ੍ਰਾਮ ਨਸ਼ੀਲਾ ਪਦਾਰਥ ਮਿਲਿਆ
ਇਸੇ ਤਰ੍ਹਾਂ ਪੁਲਸ ਦੀ ਗਸ਼ਤ ਪਾਰਟੀ ਵੱਲੋਂ ਪਿੰਡ ਰਾਮਪੁਰ ਚੌਕ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਦੀ ਪਛਾਣ ਜਸਵੀਰ ਸਿੱਧੂ ਉਰਫ ਸ਼ੀਰਾ ਪੁੱਤਰ ਗੁਰਮੇਲ ਸਿੰਘ ਵਾਸੀ ਖਾਨਪੁਰ ਢੱਡਾ ਜ਼ਿਲਾ ਜਲੰਧਰ ਵਜੋਂ ਦੱਸੀ ਹੈ।
ਸੁੱਖੀ ਤੇ ਉਸਦੇ 2 ਸਾਥੀ ਗ੍ਰਿਫਤਾਰ
NEXT STORY