ਅੰਮ੍ਰਿਤਸਰ- ਪੰਜਾਬ 'ਚ ਲਗਾਤਾਰ ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਰ੍ਹਾਂ ਬੀਤੇ ਦਿਨੀਂ ਵੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿਲੋ ਹੈਰੋਇਨ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸੇ ਦੌਰਾਨ ਹਾਲ ਹੀ 'ਚ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਹੈਰੋਇਨ ਦੇ ਸਿਲਸਿਲੇ 'ਚ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਪੰਜਾਬ ਪੁਲਸ ਵੱਲੋਂ 4 ਕਿਲੋ ਹੈਰੋਇਨ ਬਰਾਮਦ
ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਖੁਫ਼ੀਆ ਸੂਚਨਾਵਾਂ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ 'ਚ ਸੀ.ਆਈ.ਅੰਮ੍ਰਿਤਸਰ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੁਲਜ਼ਮ ਸਰਹੱਦ ਪਾਰ ਨਸ਼ਾ ਤਸਕਰੀ 'ਚ ਸਰਗਰਮ ਸੀ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਦੁਆਰਾ NDPS ਐਕਟ ਅਧੀਨ FIR ਦਰਜ ਕੀਤੀ ਗਈ ਹੈ ਅਤੇ ਨੈਟਵਰਕ ਨੂੰ ਵਿਗਾੜਨ ਲਈ ਅੱਗੇ ਦੀ ਜਾਂਚ ਜਾਰੀ ਹੈ ।ਡੀਜੀਪੀ ਨੇ ਅੱਗੇ ਲਿਖਿਆ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਭਾਣਾ, ਇਕ ਵਿਅਕਤੀ ਦੀ ਮੌਤ, ਦੂਜੇ ਦੀ ਵੱਢੀ ਗਈ ਬਾਂਹ
ਇਸ ਦੇ ਨਾਲ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਕੋਲੋਂ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ, ਜਿਸ ਦਾ ਰਜਿਸਟ੍ਰੇਸ਼ਨ ਨੰਬਰ PB 46 ਟੀ 4291 ਹੈ। ਡੀਜੀਪੀ ਨੇ ਦੱਸਿਆ ਕਿ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਤਰਨਤਾਰਨ ਦੇ ਡੇਰਾ ਰਾਧਾ ਸਵਾਮੀ ਨੇੜੇ ਪਿੰਡ ਵਾਂ ਤਾਰਾ ਸਿੰਘ-ਪਿੰਡ ਬਾਸਰਕੇ ਰੋਡ 'ਤੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ 'ਤੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਪੁਲਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ
ਡੀਜੀਪੀ ਨੇ ਦੱਸਿਆ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ। ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐੱਸਐੱਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਤ ਸਮੱਗਲਰਾਂ ਅਤੇ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐੱਫ਼ਆਈਆਰ ਨੰਬਰ 24 ਮਿਤੀ 10/08/23 ਨੂੰ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੀ ਨੂੰ ਕਤਲ ਕਰਕੇ ਲਾਸ਼ ਨੂੰ ਪਿੰਡ ’ਚ ਘੁਮਾਉਣ ਵਾਲੇ ਪਿਓ ਦਾ ਵੱਡਾ ਬਿਆਨ ਆਇਆ ਸਾਹਮਣੇ
NEXT STORY