ਤਰਨਤਾਰਨ, (ਰਾਜੂ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਕੰਵਲਜੀਤ ਸਿੰਘ ਪੁੱਤਰ ਰੂੜ ਸਿੰਘ ਵਾਸੀ ਭਰੋਵਾਲ ਨੇ ਦੱਸਿਆ ਕਿ ਬੀ. ਐੱਸ. ਗਰੇਵਾਲ ਅਤੇ ਸੰਦੀਪ ਸਿੰਘ ਮਾਨ ਵਾਸੀ ਐੱਸ. ਸੀ. ਐੱਫ 46 ਟਾਪ ਫਲੋਰ ਫੇਸ 382 ਸੈਕਟਰ 60 ਮੋਹਾਲੀ ਨੇ ਮੇਰੇ ਲੜਕੇ ਹਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਉਸ ਕੋਲੋਂ 5 ਲੱਖ ਰੁਪਏ ਲਏ ਸਨ। ਉਕਤ ਵਿਅਕਤੀਆਂ ਨੇ ਨਾ ਤਾਂ ਮੇਰੇ ਲੜਕੇ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਮੇਰੇ ਪੈਸੇ ਵਾਪਸ ਕੀਤੇ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਜ਼ੁਰਗ ਔਰਤ ਦੀ ਕੁੱਟ-ਮਾਰ ਕਰਨ ਵਾਲੇ ਨੂੰਹ-ਪੁੱਤਰ 'ਤੇ ਕੇਸ ਦਰਜ
NEXT STORY