ਤਰਨਤਾਰਨ, (ਰਾਜੂ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 5 ਲੱਖ ਦੀ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ 'ਚ ਪਿੰਡ ਭੱਠਲ ਭਾਈ ਕੇ ਵਿਖੇ ਮੌਜੂਦ ਸਨ ਤਾਂ ਉਥੋਂ ਗੁਰਦੇਵ ਸਿੰਘ ਉਰਫ ਗੁੱਲੂ ਪੁੱਤਰ ਕੱਕੜ ਸਿੰਘ ਵਾਸੀ ਪਿੰਡ ਧੁੰਨ ਢਾਏ ਵਾਲਾ ਥਾਣਾ ਚੋਹਲਾ ਸਾਹਿਬ ਨੂੰ ਸ਼ੱਕ ਦੀ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਹੈ।
ਨਸ਼ੇ ਵਾਲੇ ਪਦਾਰਥਾਂ ਸਣੇ 3 ਗ੍ਰਿਫਤਾਰ, ਇਕ ਫਰਾਰ
NEXT STORY