ਲੁਧਿਆਣਾ (ਸ਼ਿਵਮ) : ਥਾਣਾ ਜੋਧੇਵਾਲ ਦੀ ਪੁਲਸ ਨੇ ਗਲਤ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਬਾਰੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦੇ ਦਿੰਦਿਆਂ ਏ. ਸੀ. ਪੀ. ਨਾਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਥਾਣਾ ਜੋਧੇਵਾਲ ਦੇ ਇੰਚਾਰਜ ਇੰਸ. ਜਸਬੀਰ ਸਿੰਘ ਦੀ ਪੁਲਸ ਟੀਮ ਨੇ ਜੋਧੇਵਾਲ ਅਤੇ ਸਲੇਮ ਟਾਬਰੀ ਦੇ ਇਲਾਕੇ ’ਚ ਲੋਕਾਂ ਨੂੰ ਹਥਿਆਰ ਦੀ ਨੋਕ ’ਤੇ ਲੁੱਟਣ ਵਾਲੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਇੰਚਾਰਜ ਜਸਵੀਰ ਸਿੰਘ ਦੀ ਪੁਲਸ ਟੀਮ ਗਸ਼ਤ ਦੌਰਾਨ ਬਹਾਦੁਰਕੇ ਰੋਡ ਮਨਮੋਹਨ ਕਾਲੋਨੀ ਕੋਲ ਮੌਜੂਦ ਸੀ ਅਤੇ ਇਸ ਦੌਰਾਨ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਉਕਤ ਇਲਾਕੇ ’ਚ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟਣ ਵਾਲੇ ਗਿਰੋਹ ਦੇ ਮੈਂਬਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਘੁੰਮ ਰਹੇ ਹਨ।
ਇਹ ਵੀ ਪੜ੍ਹੋ : ਨਗਰ ਨਿਗਮ ਨੇ ਫੁੱਲਾਂਵਾਲ ਚੌਕ ਨੇੜੇ ਸਰਵਿਸ ਲੇਨ ਤੋਂ ਗੈਰ-ਕਾਨੂੰਨੀ ਸਬਜ਼ੀ ਮੰਡੀ ਹਟਾਈ
ਇਸ ਤੋਂ ਬਾਅਦ ਥਾਣਾ ਇੰਚਾਰਜ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਇਲਾਕੇ ’ਚ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਪੁਲਸ ਨੇ ਵਿਵੇਕ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਆਜ਼ਾਦ ਨਗਰ, ਸਾਗਰ ਮਹਿਰਾ ਪੁੱਤਰ ਸਤਨਾਮ ਮਸੀਹ ਵਾਸੀ ਨਿਊ ਦੀਪ ਨਗਰ, ਵਿਸ਼ਾਲ ਕੁਮਾਰ ਪੁੱਤਰ ਅਨਿਲ ਪ੍ਰਸ਼ਾਦ ਵਾਸੀ ਮੁਹੱਲਾ ਗੁਰਪ੍ਰੀਤ ਨਗਰ ਕਾਲੀ ਸੜਕ, ਅਰਜੁਨ ਪੁੱਤਰ ਜੋਗਿੰਦਰ ਕੁਮਾਰ ਵਾਸੀ ਬਸੰਤ ਵਿਹਾਰ ਕਾਲੀ ਸੜਕ ਅਤੇ ਸਾਗਰ ਪੁੱਤਰ ਸੁਰੇਸ਼ ਕੁਮਾਰ ਵਾਸੀ ਨੂਰਵਾਲਾ ਰੋਡ ਦੀ ਰੂਪ ’ਚ ਕੀਤੀ ਗਈ ਹੈ। ਏ. ਸੀ. ਪੀ. ਚੌਧਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਲੋਕਾਂ ਦੇ ਲੁੱਟੇ ਹੋਏ ਵੱਖ-ਵੱਖ ਕੰਪਨੀਆਂ ਦੇ 15 ਮੋਬਾਈਲ ਫੋਨ, 2 ਚੋਰੀ ਕੀਤੇ ਹੋਏ ਮੋਟਰਸਾਈਕਲ ਅਤੇ 2 ਲੋਹੇ ਦੇ ਦਾਤਰ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮੁਲਜ਼ਮਾਂ ਤੋਂ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਪੁਲਸ ਨੇ ਮੁਲਜ਼ਮਾਂ ਖਿਲਾਫ ਥਾਣਾ ਜੋਧੇਵਾਲ ’ਚ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੋਧੇਵਾਲ ਤੇ ਸਲੇਮ ਟਾਬਰੀ ਦੇ ਇਲਾਕੇ ’ਚ ਦਿੰਦੇ ਸੀ ਵਾਰਦਾਤਾਂ ਨੂੰ ਅੰਜਾਮ : ਏ. ਸੀ. ਪੀ. ਚੌਧਰੀ
ਏ. ਸੀ. ਪੀ. ਨਾਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਜਦੋਂ ਪੁਲਸ ਨੇ ਪੁੱਛਗਿੱਛ ਕੀਤੀ ਤਾਂ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦਾ ਗਿਰੋਹ ਜੋਧੇਵਾਲ ਅਤੇ ਸਲੇਮ ਟਾਬਰੀ ਦੇ ਇਲਾਕੇ ’ਚ ਲੋਕਾਂ ਨੂੰ ਲੁੱਟਣ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਫੈਕਟਰੀ ਵਾਲੇ ਇਲਾਕੇ ’ਚ ਜਾ ਕੇ ਜਦੋਂ ਫੈਕਟਰੀ ਦੇ ਕਰਮਚਾਰੀ ਕੰਮ ਤੋਂ ਵਾਪਸ ਜਾਂਦੇ ਸਨ ਤਾਂ ਉਨ੍ਹਾਂ ’ਤੇ ਹਥਿਆਰਾਂ ਦੀ ਨੋਕ ’ਤੇ ਹਮਲਾ ਬੋਲ ਕੇ ਉਨ੍ਹਾਂ ਤੋਂ ਮੋਬਾਈਲ ਫੋਨ ਅਤੇ ਨਕਦੀ ਲੁੱਟ ਲੈਂਦੇ ਸਨ।
ਇਹ ਵੀ ਪੜ੍ਹੋ : ਅਡਾਨੀ ਦੇ ਛੋਟੇ ਬੇਟੇ ਦਾ ਵਿਆਹ ਹੋਇਆ ਸੰਪੰਨ, ਕਰ'ਤਾ 10 ਹਜ਼ਾਰ ਕਰੋੜ ਰੁਪਏ ਦਾਨ ਕਰਨ ਦਾ ਐਲਾਨ!
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਸਲੇਮ ਟਾਬਰੀ ਅਤੇ ਜੋਧੇਵਾਲ ਦੇ ਇਲਾਕੇ ’ਚ ਕੀਤੀਆਂ ਗਈਆਂ ਵਾਰਦਾਤਾਂ ਨੂੰ ਕਬੂਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਹੀਂ ਕਰਦੇ ਹਨ, ਜੋ ਸਿਰਫ ਆਪਣੀ ਐਸ਼ਪ੍ਰਸਤੀ ਕਰਨ ਲਈ ਲੁੱਟ ਦੀਆਂ ਵਾਰਦਾਤਾਂ ਕਰਦੇ ਸਨ। ਉਨ੍ਹਾਂ ਦੱਸਿਆ ਕਿ ਅੱਜ ਫਿਰ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਮੁਲਜ਼ਮਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੈਕਟਰੀ ਲੁੱਟਣ ਦੀ ਸਕੀਮ ਬਣਾ ਰਹੇ ਗੈਂਗ ਦੀ ਸਰਗਣਾ ਸਣੇ 3 ਸਾਥੀ ਗ੍ਰਿਫ਼ਤਾਰ, 2 ਫ਼ਰਾਰ
NEXT STORY