ਖਰੜ/ਮੋਹਾਲੀ, 25 ਮਈ ( ਪਰਦੀਪ, ਅਮਰਦੀਪ, ਰਣਬੀਰ, ਸ਼ਸ਼ੀ) : ਵਿਦੇਸ਼ ਵਿਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡੇ ਦੇ ਇਕ ਸਾਥੀ ਗੈਂਗਸਟਰ ਲਵਜੀਤ ਉਰਫ ਲਵ ਨੂੰ ਉਸ ਦੇ ਚਾਰ ਸਾਥੀਆਂ ਸਮੇਤ ਸੀ. ਆਈ. ਏ. ਸਟਾਫ਼ ਖਰੜ ਦੀ ਟੀਮ ਨੇ ਸੀ. ਆਈ. ਏ. ਸਟਾਫ਼ ਇੰਚਾਰਜ ਇੰਸ. ਸ਼ਿਵ ਕੁਮਾਰ ਦੀ ਅਗਵਾਈ ਵਿਚ ਖਰੜ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਉਕਤ ਗੈਂਗਸਟਰ ਫਿਰੌਤੀਆਂ, ਕਤਲ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਪੁਲਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਵਿਜੀਲੈਂਸ ਦੀ ਕਾਰਜਕੁਸ਼ਲਤਾ ’ਤੇ ਉੱਠੇ ਸਵਾਲ
ਪੁਲਸ ਨੇ ਲਵਜੀਤ ਸਿੰਘ ਸਮੇਤ ਗੈਂਗਸਟਰ ਅਕਾਸ਼ਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਨੇੜੇ ਸਤਲੁਜ ਪੈਲੇਸ ਪਿੰਡ ਹਰੀਕੇ ਪੱਤਣ ਥਾਣਾ ਹਰੀਕੇ ਜ਼ਿਲ੍ਹਾ ਤਰਨਤਾਰਨ, ਗੁਰਜੰਟ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਸਾਹਪੁਰ ਥਾਣਾ ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਪਰਮਵੀਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਗਹਿਲੇਵਾਲ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ, ਸੁਨੀਲ ਕੁਮਾਰ ਉਰਫ ਬੱਚੀ ਪੁੱਤਰ ਦਲਬੀਰ ਸਿੰਘ ਵਾਸੀ ਨੇੜੇ ਕੋਲਡ ਸਟੋਰ ਹਿੰਮਤ ਨਗਰ ਸਮਰਾਲਾ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 7 ਪਿਸਤੌਲਾਂ ਸਮੇਤ 7 ਮੈਗਜ਼ੀਨ, 1 ਮੈਗਜ਼ੀਨ ਏ. ਕੇ.-47, 45 ਅਣਚੱਲੇ ਕਾਰਤੂਸ, ਇਕ ਬਲੈਰੋ ਗੱਡੀ ਨੰਬਰ ਪੀ. ਬੀ. 11 ਬੀ. ਐੱਫ.-9009, ਇਕ ਟਾਟਾ ਸਫਾਰੀ ਗੱਡੀ ਨੰਬਰ ਪੀ. ਬੀ. 11 ਬੀ. ਈ.-7731 ਅਤੇ ਕੁਝ ਨਕਦੀ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੋਰਵੈੱਲ ਹਾਦਸੇ ਮਗਰੋਂ ਐਕਸ਼ਨ 'ਚ ਪ੍ਰਸ਼ਾਸਨ, ਸਖ਼ਤ ਦਿਸ਼ਾ ਨਿਰਦੇਸ਼ ਜਾਰੀ
ਇਹ ਕੀਤੀਆਂ ਵਾਰਦਾਤਾਂ
ਉਕਤ ਗੈਂਗ ਵਲੋਂ 20 ਅਪ੍ਰੈਲ 2022 ਨੂੰ ਪਿੰਡ ਖਾਲੜਾ ਵਿਖੇ ਫਿਰੌਤੀ ਲੈਣ ਲਈ ਲਖਵੀਰ ਸਿੰਘ ਲੰਡੇ ਦੇ ਕਹਿਣ ’ਤੇ ਗੋਲ਼ੀਆਂ ਚਲਾਈਆਂ। 28 ਅਪ੍ਰੈਲ 2022 ਨੂੰ ਸਮਰਾਲਾ ਦੇ ਪਿੰਡ ਦਿਆਲਪੁਰ ਵਿਖੇ ਫਿਰੌਤੀ ਲੈਣ ਲਈ ਗੋਲ਼ੀਆਂ ਚਲਾਈਆਂ। 15 ਮਈ 2022 ਨੂੰ ਪਿੰਡ ਮੁਕਸ਼ਕਾਬਾਦ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਿਚ ਫਿਰੌਤੀ ਲੈਣ ਇਕ ਵਿਅਕਤੀ ਨੂੰ ਗੋਲ਼ੀਆਂ ਮਾਰੀਆਂ ਸਨ। ਐੱਸ. ਐੱਸ. ਪੀ. ਨੇ ਦੱਸਿਆ ਕਿ ਗੈਗਸਟਰਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਲੰਡੇ ਦੇ ਕਹਿਣ ’ਤੇ ਤਿੰਨ ਕਤਲ ਕਰਨੇ ਸਨ ਅਤੇ ਗੈਂਗਸਟਰ ਜ਼ਿਲ੍ਹਾ ਮੋਹਾਲੀ ਦੇ ਇਕ ਬੈਂਕ ਨੂੰ ਹਥਿਆਰਾਂ ਦੀ ਨੋਕ ’ਤੇ ਲੁੱਟਣ ਦੀ ਤਿਆਰੀ ਵੀ ਕਰ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ, ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ ਆਮਦਨ 'ਚ 30 ਫ਼ੀਸਦੀ ਵਾਧੇ ਦਾ ਦਾਅਵਾ
ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਗਰੂਰ ਵਿਖੇ ਲਿੰਗ ਨਿਰਧਾਰਨ ਟੈਸਟ ਕਰਨ ਦੇ ਧੰਦੇ ਦਾ ਪਰਦਾਫਾਸ਼, ਇੰਝ ਜਾਲ ਵਿਛਾ ਪੁਲਸ ਨੇ ਕੀਤੇ ਕਾਬੂ
NEXT STORY