ਕਾਠਗੜ੍ਹ (ਰਾਜੇਸ਼ ਸ਼ਰਮਾ)-ਭਾਵੇਂ ਰੋਜ਼ਾਨਾ ਵਾਪਰ ਰਹੇ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਲਈ ਲਈ ਹਰ ਸੰਭਵ ਕੋਸ਼ਿਸ਼ ਵੀ ਕਰ ਰਿਹਾ ਹੈ ਪਰ ਫਿਰ ਵੀ ਲੋਕ ਆਪਣੀ ਮੌਤ ਨੂੰ ਖ਼ੁਦ ਸੱਦਾ ਦਿੰਦੇ ਹੋਏ ਵਾਹਨਾਂ ’ਤੇ ਸਫ਼ਰ ਕਰਦੇ ਹਨ।
ਇਸ ਤਸਵੀਰ ਨੂੰ ਅਦਾਰੇ ਨੇ ਆਪਣੇ ਕੈਮਰੇ ਵਿਚ ਉਦੋਂ ਕੈਦ ਕੀਤਾ ਜਦੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਚਾਰ ਮਹਿਲਾਵਾਂ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਜਾ ਰਿਹਾ ਸੀ, ਜੋਕਿ ਕਿਸੇ ਵੇਲੇ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਸੀ ਅਤੇ ਕਈ ਕੀਮਤੀ ਜਾਨਾਂ ਜਾ ਸਕਦੀਆਂ ਸਨ। ਮੇਨ ਹਾਈਵੇਅ ’ਤੇ ਜਾ ਰਹੇ ਉਕਤ ਮੋਟਰਸਾਈਕਲ ਸਵਾਰ ਨੇ ਪੱਤਰਕਾਰਾਂ ਨੂੰ ਵੇਖ ਕੇ ਆਪਣਾ ਮੋਟਰਸਾਈਕਲ ਭਜਾ ਲਿਆ ਅਤੇ ਤੇਜ਼ ਰਫ਼ਤਾਰ ਨਾਲ ਯੂ ਟਰਨ ਲੈ ਕੇ ਮੋਟਰਸਾਈਕਲ ’ਤੇ ਬੈਠੀਆਂ ਔਰਤਾਂ ਨੂੰ ਉਤਾਰ ਕੇ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ, ਪੜ੍ਹੋ ਪੂਰੀ ਲਿਸਟ
ਜ਼ਿਕਰਯੋਗ ਹੈ ਕਿ ਇਕ ਪਾਸੇ ਤਾਂ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਲੋਕ ਖੁਦ ਆਪਣੀ ਮੌਤ ਨੂੰ ਸੱਦਾ ਦੇ ਰਹੇ ਹਨ। ਬੇਸ਼ੱਕ ਪੁਲਸ ਵਲੋਂ ਦੋਪਹੀਆ ਵਾਹਨ ਚਾਲਕਾਂ ’ਤੇ ਤਿੰਨ ਵਿਅਕਤੀਆਂ ਦੇ ਸਵਾਰ ਹੋਣ ’ਤੇ ਚਲਾਨ ਕੱਟਿਆ ਜਾ ਰਿਹਾ ਹੈ ਪਰ ਉਕਤ ਮੋਟਰਸਾਈਕਲ ਸਵਾਰ ’ਤੇ ਕੋਈ ਕਾਨੂੰਨ ਨਾਮ ਦੀ ਚੀਜ਼ ਦਾ ਕੋਈ ਅਸਰ ਨਹੀਂ।
ਇਹ ਵੀ ਪੜ੍ਹੋ : ਸਮੱਗਲਰਾਂ ਦੀ ਆਵੇਗੀ ਸ਼ਾਮਤ, ਪੰਜਾਬ ਸਰਕਾਰ ਨੇ WAR ON DRUGS ਦੇ ਤਹਿਤ ਚੁੱਕਿਆ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਦੀ ਸਰਦੀ ਤਾਂ ਕਦੀ ਗਰਮੀ ਦਾ ਅਹਿਸਾਸ, ਭੰਬਲਭੂਸੇ 'ਚ ਪਏ ਲੋਕ
NEXT STORY