ਚੰਡੀਗੜ੍ਹ(ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸ੍ਰੀ ਕਰਤਾਰਪੁਰ ਸਾਹਿਬ ’ਚ ਸਿਰ ਨਿਵਾ ਕੇ ਪਰਤੇ ਕਰੀਬ 17 ਮੈਂਬਰੀ ਜਥੇ ਤੋਂ ਬਾਅਦ ਸ਼ੁੱਕਰਵਾਰ ਨੂੰ 12 ਸ਼ਰਧਾਲੂਆਂ ਦਾ ਜਥਾ ਸਿਰ ਨਿਵਾਏਗਾ। ਇਨ੍ਹਾਂ ’ਚ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ, ਰਾਜਕੁਮਾਰ ਵੇਰਕਾ ਤੋਂ ਇਲਾਵਾ ਅਨਿਰੁੱਧ ਤਿਵਾੜੀ, ਪਰਮਿੰਦਰ ਸਿੰਘ , ਰੁਪਿੰਦਰ ਕੌਰ, ਦਰਸ਼ਨ ਸਿੰਘ ਬਰਾੜ, ਡਾਕਟਰ ਰਾਜ ਕੁਮਾਰ, ਰਮਿੰਦਰ ਸਿੰਘ ਅਤੇ ਅਮਰੀਕ ਸਿੰਘ ਦਾ ਨਾਮ ਸ਼ਾਮਲ ਹੈ।
ਇਸ ਤਰ੍ਹਾਂ 20 ਨਵੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਇੰੰਚਾਰਜ ਹਰੀਸ਼ ਚੌਧਰੀ ਵੀ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਸਿਰ ਨਿਵਾਉਣਗੇ। ਕਰੀਬ 15 ਮੈਂਬਰੀ ਸ਼ਰਧਾਲੂਆਂ ਦੇ ਜਥੇ ’ਚ ਮੰਤਰੀ ਓਮ ਪ੍ਰਕਾਸ਼ ਸੋਨੀ, ਅਰੁਣਾ ਚੌਧਰੀ , ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵਡਿੰਗ ਤੋਂ ਇਲਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜੀਰਾ, ਹਰਮਿੰਦਰ ਸਿੰਘ ਗਿੱਲ ਅਤੇ ਪਵਨ ਗੋਇਲ, ਨਵਦੀਪ ਸਿੰਘ ਗਿੱਲ, ਰਜਿੰਦਰ ਸਿੰਘ, ਅਮਿਤ ਵਿਜ, ਮੇਜਰ ਸਿੰਘ ਦਾ ਨਾਮ ਸ਼ਾਮਲ ਹੈ।
ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨੇ ਖੇਤੀਬਾੜੀ ਨੂੰ ਕੀਤਾ ਬਰਬਾਦ : ਹਰਪਾਲ ਚੀਮਾ
NEXT STORY