ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਆਏ ਦਿਨ ਨਸ਼ੀਲੇ ਪਦਾਰਥ, ਮੋਬਾਈਲ ਫੋਨ ਅਤੇ ਹੋਰ ਸਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ ਪ੍ਰਸ਼ਾਸਨ ਵੱਲੋਂ ਤਲਾਸ਼ੀ ਅਭਿਆਨ ਦੌਰਾਨ 5 ਮੋਬਾਈਲ, 4 ਸਿਮ, 33 ਪੈਕਟ ਤੰਬਾਕੂ ਅਤੇ 5 ਬੰਡਲ ਬੀੜੀਆਂ ਬਰਾਮਦ ਕੀਤੇ ਗਏ। ਇਸ ਸਬੰਧੀ ਪੁਲਸ ਨੇ 6 ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਅਤੇ ਰਘਬੀਰ ਸਿੰਘ ਵੱਲੋਂ ਚਲਾਏ ਗਏ ਵੱਖ-ਵੱਖ ਤਲਾਸ਼ੀ ਅਭਿਆਨ ਦੌਰਾਨ ਜੇਲ ਵਿਚੋਂ ਵੱਖ ਵੱਖ ਬੈਰਕਾਂ ਅੰਦਰ ਮੌਜੂਦ 5 ਮੋਬਾਈਲ, 4 ਸਿਮ, 33 ਪੈਕਟ ਤੰਬਾਕੂ ਅਤੇ 5 ਬੰਡਲ ਬੀਡ਼ੀਆਂ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ ਐੱਸ ਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਹਵਾਲਾਤੀ ਬਲਜਿੰਦਰ ਸਿੰਘ ਉਰਫ ਸ਼ੰਟੀ ਪੁੱਤਰ ਮਨਜੀਤ ਸਿੰਘ ਵਾਸੀ ਅੰਮ੍ਰਿਤਸਰ, ਹਵਾਲਾਤੀ ਸਰਵਨ ਸਿੰਘ ਉਰਫ ਚਾਚਾ ਪੁੱਤਰ ਮੁਖਤਿਆਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਹਵਾਰਾ ਤੀਰ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਚੰਚਲ ਸਿੰਘ ਵਾਸੀ ਸਰਾਏ ਅਮਾਨਤ ਖਾਂ, ਹਵਾਲਾਤੀ ਅਮਨਜੋਤ ਸਿੰਘ ਉਰਫ ਬਿੱਲਾ ਪੁੱਤਰ ਹਰਪ੍ਰੀਤ ਸਿੰਘ ਵਾਸੀ ਲੁਧਿਆਣਾ ਹਵਾਲਾਤੀ ਹਰਸ਼ ਕੁਮਾਰ ਸ਼ਰਮਾ ਪੁੱਤਰ ਗੁਰ ਅਵਤਾਰ ਵਾਸੀ ਮਸੀਤਾ ਗੇਟ ਮੋਗਾ ਅਤੇ ਹਵਾਲਾਤੀ ਕਮਲਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮੋਗਾ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਵਿਧਵਾ ਮਾਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ 2 ਕਿਲੋ ਹੈਰੋਇਨ, ਡਰੱਗ ਮਨੀ ਤੇ ਵਾਹਨਾਂ ਸਣੇ 3 ਮੁਲਜ਼ਮ ਗ੍ਰਿਫ਼ਤਾਰ
NEXT STORY