ਮੋਹਾਲੀ (ਪਰਦੀਪ) : ਮੋਹਾਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਸ਼ਹਿਰ 'ਚ 5 ਨਵੇਂ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਨਵੇਂ ਮਰੀਜ਼ਾਂ 'ਚ 57 ਸਾਲਾ ਵਿਅਕਤੀ ਕੁਰਾਲੀ ਨਾਲ ਸਬੰਧਿਤ ਹੈ, ਜੋ ਕਿ ਦਿੱਲੀ ਤੋਂ ਵਾਪਸ ਪਰਤਿਆ ਹੈ। ਲਾਲੜੂ ਦਾ 53 ਸਾਲਾ ਵਿਅਕਤੀ ਪਹਿਲਾਂ ਤੋਂ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ 'ਚ ਸੀ, ਜਦੋਂ ਕਿ ਬਲਟਾਣਾ ਦੀ 18 ਸਾਲਾ ਕੁੜੀ ਅਤੇ 25 ਸਾਲਾ ਜਨਾਨੀ ਬਾਪੂਧਾਮ 'ਚ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ 'ਚ ਸਨ।
ਇਸ ਤੋਂ ਇਲਾਵਾ ਖਰੜ ਦੀ 54 ਸਾਲਾ ਜਨਾਨੀ ਵੀ ਪਹਿਲਾਂ ਤੋਂ ਪਾਜ਼ੇਟਿਵ ਆਏ ਮਰੀਜ਼ ਨਾਲ ਮਿਲੀ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਾਰੇ ਨਵੇਂ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੰੜ ਵਿਖੇ ਭਰਤੀ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਮੋਹਾਲੀ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 213 ਹੋ ਗਈ, ਜਿਨ੍ਹਾਂ 'ਚੋਂ 138 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 72 ਸਰਗਰਮ ਮਾਮਲੇ ਚੱਲ ਰਹੇ ਹਨ, ਜਦੋਂ ਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ ਵਲੋਂ 35 ਕਰੋੜ ਦੀ ਹੈਰੋਇਨ ਬਰਾਮਦ
NEXT STORY