ਫਿਰੋਜ਼ਪੁਰ, (ਕੁਮਾਰ)— ਕਥਿਤ ਰੂਪ ਵਿਚ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਇਕ ਔਰਤ ਸਮੇਤ 5 ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੰਨੀ ਪੁੱਤਰ ਵੀਰ ਚੰਦ ਵਾਸੀ ਹੀਰਾ ਨਗਰ ਫਿਰੋਜ਼ਪੁਰ ਸ਼ਹਿਰ ਨੇ ਦੋਸ਼ ਲਾਇਆ ਕਿ ਜਦ ਉਹ ਆਪਣੇ ਪਰਿਵਾਰ ਨਾਲ ਘਰ ਦੇ ਬੂਹੇ ਅੱਗੇ ਖੜ੍ਹਾ ਸੀ ਤਾਂ ਜੋਗਿੰਦਰ ਸਿੰਘ ਤੇ ਉਸ ਦਾ ਪੁੱਤਰ ਘੂਰ ਕੇ ਉਥੋਂ ਲੰਘੇ, ਜਿਸ ਦਾ ਵਿਰੋਧ ਕਰਨ 'ਤੇ ਜੋਗਿੰਦਰ ਸਿੰਘ, ਗੁਰਦਿੱਤ ਸਿੰਘ, ਅਮਰੀਕ ਸਿੰਘ, ਬਿੰਦਰ ਕੌਰ ਤੇ ਮੀਤਾ ਪੁੱਤਰ ਮਹਿੰਦਰ ਨਾਲ ਦਾ ਝਗੜਾ ਹੋ ਗਿਆ।
ਸ਼ਿਕਾਇਤਕਰਤਾ ਅਨੁਸਾਰ ਜੋਗਿੰਦਰ ਸਿੰਘ ਨੇ ਮਾਰ ਦੇਣ ਦੀ ਨੀਅਤ ਨਾਲ ਮੁੱਦਈ 'ਤੇ ਫਾਇਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਬਿਨਾਂ ਤਲਾਕ ਦਿੱਤੇ ਵਿਆਹ ਕਰਵਾਉਣ ਵਾਲੇ ਵਿਅਕਤੀ ਸਣੇ 5 ਖਿਲਾਫ ਪਰਚਾ
NEXT STORY