ਐਂਟਰਟੇਨਮੈਂਟ ਡੈਸਕ : ਅੱਜ ਚੰਡੀਗੜ੍ਹ ਦੇ ਸੈਕਟਰ 34 ਦੇ ਗਰਾਊਂਡ 'ਚ ਹੋ ਰਹੇ ਸ਼ੋਅ ਕਾਰਨ ਫੈਨਜ਼ 'ਚ ਭਾਰੀ ਉਤਸ਼ਾਹ ਹੈ ਪਰ ਇਸ ਸ਼ੋਅ ਦੇ ਮੱਦੇਨਜ਼ਰ ਬਿਊਟੀਫੁੱਲ ਸਿਟੀ ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਖੇਤਰਾਂ ਤੋਂ ਭਾਰੀ ਇਕੱਠ ਹੋਣ ਦੀ ਸੰਭਵਾਨਾ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸੰਗੀਤਕ ਸਮਾਰੋਹ ਦੌਰਾਨ ਆਵਾਜਾਈ 'ਚ ਵਿਘਨ ਅਤੇ ਯਾਤਰੀਆਂ, ਵਪਾਰੀਆਂ ਅਤੇ ਨੇੜਲੇ ਸੈਕਟਰਾਂ ਦੇ ਵਸਨੀਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਰੋਕਣ ਲਈ ਯੂਟੀ ਪੁਲਸ ਨੇ ਸਥਾਨ ਦੇ ਆਲੇ ਦੁਆਲੇ ਦਰਸ਼ਕਾਂ ਲਈ ਵਾਹਨ ਪਾਰਕਿੰਗ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਪੂਰੇ ਸ਼ਹਿਰ 'ਚ ਪੰਜ ਮਨੋਨੀਤ ਸਥਾਨ ਪਾਰਕਿੰਗ ਖੇਤਰਾਂ ਵਜੋਂ ਕੰਮ ਕਰਨਗੇ, ਦਰਸ਼ਕਾਂ ਨੂੰ ਸਥਾਨ ਤੱਕ ਲੈ ਕੇ ਜਾਣ ਲਈ ਸ਼ਟਲ ਬੱਸ ਸੇਵਾ ਨਾਲ ਲਿਜਾਇਆ ਜਾਵੇਗਾ।
ਇਹ ਵੀ ਪੜ੍ਹੋ- ਰਿਹਾਅ ਮਗਰੋਂ ਅੱਲੂ ਅਰਜੁਨ ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖ਼ੁਲਾਸੇ, ਛਿੜ ਗਏ ਚਰਚੇ
ਚੰਡੀਗੜ੍ਹ ਸ਼ਾਮ 4 ਵਜੇ ਤੋਂ ਕਈ ਸੜਕਾਂ ‘ਤੇ ਟ੍ਰੈਫਿਕ ਡਾਇਵਰਜ਼ਨ ਅਤੇ ਪਾਬੰਦੀਆਂ ਲਾਗੂ ਹੋ ਜਾਣਗੀਆਂ। ਯਾਤਰੀਆਂ ਨੂੰ ਸ਼ਾਮ 4 ਵਜੇ ਤੋਂ ਬਾਅਦ ਸੈਕਟਰ 33-34 ਸਟ੍ਰੈਚ, ਪਿਕਾਡਿਲੀ ਚੌਕ (ਸੈਕਟਰ 20/21-33/34 ਚੌਕ) ਅਤੇ ਨਿਊ ਲੇਬਰ ਚੌਕ (ਸੈਕਟਰ 20/21-33/34 ਚੌਕ) ਸਮੇਤ ਘਟਨਾ ਸਥਾਨ ਦੇ ਨੇੜੇ ਦੀਆਂ ਸੜਕਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਸੈਕਟਰ 33/34/44/45 ਚੌਂਕ ਤੋਂ 33/34 ਲਾਈਟ ਪੁਆਇੰਟ ਤੋਂ ਨਿਊ ਲੇਬਰ ਚੌਂਕ ਤੱਕ ਦਾਖ਼ਲਾ, ਟ੍ਰੈਫਿਕ ਸੈਕਟਰ -33/34 ਲਾਈਟ ਪੁਆਇੰਟ ਤੋਂ ਸੈਕਟਰ-34/35 ਲਾਈਟ ਪੁਆਇੰਟ ਤੱਕ ਅਤੇ ਸ਼ਾਮ ਮਾਲ ਟੀ-ਪੁਆਇੰਟ ਤੋਂ ਪੋਲਕਾ ਮੋੜ ਤੱਕ ਸੀਮਤ ਰਹੇਗੀ।
ਇਹ ਵੀ ਪੜ੍ਹੋ- ਇੰਦੌਰ 'ਚ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਹੋ ਗਈ ਲਾ ਲਾ ਲਾ ਲਾ...,ਸਿੱਖ ਭਾਈਚਾਰੇ ਨੇ ਪ੍ਰਗਟਾਈ ਚਿੰਤਾ
ਇਸ ਤੋਂ ਇਲਾਵਾ ਗਊਸ਼ਾਲਾ ਚੌਕ (ਸੈਕਟਰ-44/45/50/51) ਤੋਂ ਮੈਦਾਨ ਜਾਂ ਕਜਹੇੜੀ ਚੌਕ ਵੱਲ ਟ੍ਰੈਫਿਕ ਡਾਇਵਰਜ਼ਨ ਵੀ ਕੀਤਾ ਜਾਵੇਗਾ। ਸੈਕਟਰ 44/45 ਲਾਈਟ ਪੁਆਇੰਟ ਤੋਂ ਸਾਊਥ ਐਂਡ ਜਾਂ ਗੁਰਦੁਆਰਾ ਚੌਕ ਵੱਲ ਅਤੇ ਭਵਨ ਵਿਦਿਆਲਿਆ ਸਕੂਲ ਟੀ-ਪੁਆਇੰਟ ਤੋਂ ਸੈਕਟਰ-33/45 ਚੌਕ ਤੱਕ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੈਦਲ ਜਾ ਰਹੇ ਨੌਜਵਾਨ ਤੋਂ ਬਾਈਕਰਾਂ ਨੇ ਕੈਸ਼ ਤੇ ਮੋਬਾਈਲ ਲੁੱਟਿਆ
NEXT STORY