ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਕਪਾਹ ਮੰਡੀ ਵਿਚ ਛਾਪਾ ਮਾਰ ਕੇ ਬਠਿੰਡਾ ਦੇ ਰਹਿਣ ਵਾਲੇ ਮੁਲਜ਼ਮ ਹਰਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 75 ਸਿਗਨੇਚਰ ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੋਤਵਾਲੀ ਥਾਣੇ 'ਚ ਕੇਸ ਦਰਜ ਕਰ ਲਿਆ ਜਦੋਂ ਕਿ ਬਾਅਦ 'ਚ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
ਇਸੇ ਤਰ੍ਹਾਂ ਕੋਤਵਾਲੀ ਪੁਲਸ ਨੇ ਰਾਮਬਾਗ ਨੇੜੇ ਬਠਿੰਡਾ ਦੇ ਰਹਿਣ ਵਾਲੇ ਮੁਲਜ਼ਮ ਸ਼ਾਂਤੀ ਅਤੇ ਜਤਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਲੈਵੀਡੋਲ ਦੀਆਂ 100 ਗੋਲੀਆਂ ਅਤੇ ਸਿਗਨੇਚਰ ਦੇ 300 ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 242 ਕਰੋੜ ਰੁਪਏ ਜਾਰੀ
NEXT STORY