ਜਲੰਧਰ (ਸੋਨੂੰ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਪੰਜਾਬ ਬੰਦ ਦਾ ਅਸਰ ਜਲੰਧਰ ਵਿਚ ਵੀ ਵੇਖਣ ਨੂੰ ਮਿਲਿਆ। ਜਲੰਧਰ ਵਿਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਜ਼ਾਰ, ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੇ। ਪੰਜਾਬ ਬੰਦ ਦੀ ਮੰਗ 'ਤੇ ਗੁਰੂ ਨਾਨਕ ਮਿਸ਼ਨ ਚੌਕ 'ਤੇ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੁਲਸ ਨੇ ਮੌਕੇ 'ਤੇ ਐੱਮ. ਪੀ. ਸਿੰਘ ਅਤੇ ਮਾਨ ਸਿੰਘ ਅਕਾਲੀ ਸਮੇਤ 5 ਲੋਕਾਂ ਨੂੰ ਡਿਟੇਨ ਕਰ ਲਿਆ। ਡੀ. ਸੀ. ਪੀ. ਵਾਰੀਅਰ ਨੇ ਦੱਸਿਆ ਕਿ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਅਜਿਹੇ ਵਿਚ ਸਵੇਰੇ 7 ਵਜੇ ਪੁਲਸ ਕਮਿਸ਼ਨਰ, ਡੀ. ਸੀ. ਪੀ. ਅਤੇ ਏ. ਡੀ. ਸੀ. ਪੀ. ਸਮੇਤ ਸਾਰੇ ਅਧਿਕਾਰੀ ਪੁਲਸ ਫੋਰਸ ਨਾਲ ਸੜਕਾਂ 'ਤੇ ਮੌਜੂਦ ਹਨ।

ਇਸ ਦੌਰਾਨ ਸਾਰੀਆਂ ਜਥੇਬੰਦੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਸ਼ਹਿਰ 'ਚ ਸ਼ਾਂਤੀਪੂਰਨ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਗੁਰੂ ਨਾਨਕ ਮਿਸ਼ਨ ਚੌਕ 'ਤੇ ਪ੍ਰਦਰਸ਼ਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੂੰ ਸੜਕ ਦੇ ਵਿਚਕਾਰ ਵਿਰੋਧ ਨਾ ਕਰਨ ਅਤੇ ਯਾਤਰੀਆਂ ਨੂੰ ਅਸੁਵਿਧਾ ਤੋਂ ਬਚਣ ਲਈ ਫੁੱਟਪਾਥ 'ਤੇ ਬੈਠਣ ਲਈ ਕਿਹਾ ਗਿਆ ਸੀ। ਇਸ ਸਮੇਂ ਦੌਰਾਨ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਧਰ ਬਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਭਰ 'ਚ ਬੰਦ ਦੀ ਕਾਲ ਸੀ। ਪੂਰਾ ਸੂਬਾ ਨਸ਼ਿਆਂ ਵਿਰੁੱਧ ਲੜ ਰਿਹਾ ਹੈ। ਅਜਿਹੇ ਵਿਚ ਉਨ੍ਹਾਂ ਵੱਲੋਂ ਨਾਨਕ ਮਿਸ਼ਨ ਚੌਕ ਬੰਦ ਕੀਤਾ ਜਾ ਰਿਹਾ ਹੈ। ਪੁਲਸ ਨੇ ਪੰਜ ਲੋਕਾਂ ਨੂੰ ਡਿਟੇਨ ਕਰ ਲਿਆ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਜਥੇਬੰਦੀ ਵੱਲੋਂ ਨੇ ਪੁਲਸ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਗਏ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਵੀ ਰਾਹਗੀਰ ਨੂੰ ਪਰੇਸ਼ਾਨ ਨਹੀਂ ਕੀਤਾ ਜਾ ਰਿਹਾ ਸੀ ਪਰ ਪੁਲਸ ਨੇ ਉਨ੍ਹਾਂ ਨੂੰ ਸੜਕ ਦੇ ਵਿਚਕਾਰ ਬੈਠਣ ਨੂੰ ਲੈ ਕੇ ਡਿਟੇਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾ ਰਿਹਾ ਸੀ। ਦੋਸ਼ ਲਗਾਏ ਗਏ ਸਨ ਕਿ ਪੁਲਸ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਸ਼ਹਿਰ ਭਰ 'ਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਸ਼ਹਿਰ ਵਿਚ ਪੰਜਾਬ ਬੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੇ ਕੱਲ੍ਹ ਦੇਰ ਰਾਤ ਮਾਪਿਆਂ ਨੂੰ ਛੁੱਟੀ ਦਾ ਐਲਾਨ ਕਰਦੇ ਹੋਏ ਮੈਸੇਜ ਵੀ ਭੇਜੇ ਸਨ।
ਇਹ ਵੀ ਪੜ੍ਹੋ: ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ



ਇਹ ਵੀ ਪੜ੍ਹੋ: VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
NEXT STORY