ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਪੁਲਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਲੁੱਟੀ ਗਈ ਕਾਰ, ਬਾਈਕ ਸਮੇਤ 2 ਦੇਸੀ ਰਿਵਾਲਵਰ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪ੍ਰੈੱਸ ਕਾਨਫ਼ਰੰਸ ਵਿਚ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ ਬੀਤੀ 12 ਅਕਤੂਬਰ ਨੂੰ ਚੰਦਨ ਕੁਮਾਰ ਵਾਸੀ ਫਗਵਾੜਾ ਨੇ ਥਾਣਾ ਸਦਰ ਬੰਗਾ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਆਪਣੀ ਬਾਈਕ ’ਤੇ ਪਿੰਡ ਨੌਰਾਂ ਤੋਂ ਬੰਗਾ ਵੱਲ ਜਾ ਰਿਹਾ ਸੀ ਕਿ ਪਿੰਡ ਦੇ ਨੇੜੇ ਇਕ ਬਾਈਕ ਸਵਾਰ 3 ਅਣਪਛਾਤੇ ਨੌਜਵਾਨ ਹਥਿਆਰਾਂ ਦੀ ਨੋਕ ’ਤੇ ਉਸ ਦੀ ਬਾਈਕ ਅਤੇ ਪਰਸ ਖੋਹ ਕੇ ਫਰਾਰ ਹੋ ਗਏ। ਜਿਸ ਸਬੰਧੀ ਥਾਣਾ ਸਦਰ ਬੰਗਾ ਵਿਖੇ ਪੁਲਸ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਵਾਰਦਾਤ ਦੇ ਇਕ ਦਿਨ ਬਾਅਦ ਹੀ ਪਿੰਡ ਦੁਰਗਾਪੁਰ ਵਾਸੀ ਪਵਨ ਕੁਮਾਰ ਨੇ ਥਾਣਾ ਬਹਿਰਾਮ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ ਆਲਟੋ ਕਾਰ ਵਿਚ ਆਪਣੇ ਲੜਕੇ ਸਮੇਤ ਜਲੰਧਰ ਜਾ ਰਿਹਾ ਸੀ ਕਿ ਰਾਤੀਂ ਕਰੀਬ ਸਾਢੇ 8 ਵਜੇ ਟੋਲ ਪਲਾਜ਼ਾ ਬਹਿਰਾਮ ਨੇੜੇ ਉਹ ਬਾਥਰੂਮ ਜਾਣ ਲਈ ਰੁਕੇ ਤਾਂ ਲਾਗੇ ਹੀ ਝਾੜੀਆਂ ਤੋਂ ਬਾਹਰ ਆਏ 2 ਅਣਪਛਾਤੇ ਨੌਜਵਾਨ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਮਾਹਿਲਪੁਰ ਵਿਖੇ ਚਾਚੇ ਨੇ ਰੋਲੀ ਭਤੀਜੀ ਦੀ ਪੱਤ, ਜਦ ਹੋਈ 5 ਮਹੀਨਿਆਂ ਦੀ ਗਰਭਵਤੀ ਤਾਂ ਇੰਝ ਖੁੱਲ੍ਹਿਆ ਭੇਤ
ਇਸ ਸਬੰਧੀ ਥਾਣਾ ਬਹਿਰਾਮ ਵਿਖੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ’ਤੇ ਐੱਸ. ਪੀ. (ਜਾਂਚ) ਵਜ਼ੀਰ ਸਿੰਘ ਖਹਿਰਾ ਅਤੇ ਡੀ. ਐੱਸ. ਪੀ. ਸੁਰਿੰਦਰ ਚਾਂਦ ਦੀ ਅਗਵਾਈ ਹੇਠ ਸੀ. ਆਈ. ਏ. ਪੁਲਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਵਾਰਦਾਤ ਸਬੰਧੀ ਸੀ. ਸੀ. ਟੀ. ਵੀ. ਕੈਮਰਿਆਂ ਤੋਂ ਮਿਲੇ ਕੁੱਝ ਸਬੂਤਾਂ ਦੇ ਆਧਾਰ ’ਤੇ ਪੁਲਸ ਨੇ ਖਾਸ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਆਲਟੋ ਕਾਰ, ਜਿਸ ਵਿਚ 5 ਵਿਅਕਤੀ ਸਵਾਰ ਸਨ, ਨੂੰ ਰੋਕ ਕੇ ਜਾਂਚ ਕੀਤੀ ਗਈ ਤਾਂ ਕਾਰ ਵਿਚ ਸਵਾਰ ਵਿਅਕਤੀਆਂ ਤੋਂ 2 ਦੇਸੀ ਪਿਸਤੌਲ, 2 ਜ਼ਿੰਦਾ ਕਾਰਤੂਸ ਬਰਾਮਦ ਹੋਏ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਕਮਲਜੀਤ ਵਰਮਾ ਵਾਸੀ ਮੁਕੰਦਪੁਰ, ਆਦਰਸ਼ ਉਰਫ਼ ਈਸ਼ੂ ਵਾਸੀ ਗਡ਼੍ਹਸ਼ੰਕਰ, ਹਾਰਤਿਕ ਲਾਖਾ ਵਾਸੀ ਪਿੰਡ ਕਰਨਾਣਾ ਹਾਲ ਵਾਸੀ ਬੰਗਾ, ਕਰਨ ਰਾਮ ਉਰਫ਼ ਅੱਲ੍ਹਾ ਵਾਸੀ ਸੈਲਾ ਖੁਰਦ ਅਤੇ ਹਰਜਿੰਦਰ ਸਿੰਘ ਉਰਫ਼ ਹਰਸ਼ ਵਾਸੀ ਜੰਡਿਆਲਾ ਦੇ ਤੌਰ ’ਤੇ ਕੀਤੀ ਗਈ ਹੈ। ਗ੍ਰਿਫ਼ਤਾਰ ਦੋਸ਼ੀਆਂ ਤੋਂ ਕੀਤੀ ਗਈ ਮੁੱਢਲੀ ਪੜਤਾਲ ਵਿਚ ਉਨ੍ਹਾਂ ਤੋਂ ਚੋਰੀ ਦੀ ਬਾਈਕ ਅਤੇ ਆਲਟੋ ਕਾਰ, 2 ਜ਼ਿੰਦਾ ਕਾਰਤੂਸ ਅਤੇ 2 ਦੇਸੀ ਪਿਸਤੌਲ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ: ਫੈਸਟੀਵਲ ਸੀਜ਼ਨ ਦੌਰਾਨ ਐਕਸ਼ਨ 'ਚ ਜਲੰਧਰ ਪੁਲਸ ਕਮਿਸ਼ਨਰ: ਅਨਫਿੱਟ ਮੁਲਾਜ਼ਮਾਂ ਦਾ ਹੋਵੇਗਾ ਤਬਾਦਲਾ
ਐੱਸ. ਐੱਸ. ਪੀ. ਨੇ ਦੱਸਿਆ ਕਿ ਗਿਰੋਹ ਦੇ ਸਰਗਨਾ ਕਮਲਜੀਤ ਵਰਮਾ ’ਤੇ ਐੱਨ. ਡੀ. ਪੀ. ਐੱਸ. ਸਮੇਤ 2 ਪੁਲਸ ਮਾਮਲੇ ਪਹਿਲਾਂ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਸਮੇਤ ਆਲੇ-ਦੁਆਲੇ ਦੇ ਜ਼ਿਲ੍ਹਿਆਂ ’ਚ ਵਾਪਰੀਆਂ ਕਈ ਹੋਰ ਲੁੱਟਖੋਹ ਦੀਆਂ ਵਾਰਦਾਤਾਂ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਟਾਈਟਲਰ ਦੀ ਨਿਯੁਕਤੀ ’ਤੇ ਸੁਨੀਲ ਜਾਖੜ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਵੇ ਪੰਜਾਬ ਸਰਕਾਰ: ਦਲਜੀਤ ਚੀਮਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ : ਭਾਰਤ ਭੂਸ਼ਣ ਆਸ਼ੂ
NEXT STORY