ਭੁਲੱਥ/ਸੁਭਾਨਪੁਰ/ਕਪੂਰਥਲਾ (ਰਜਿੰਦਰ,ਮਹਾਜਨ)- ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਪੂਰਥਲਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਅੱਜ ਸੁਭਾਨਪੁਰ ਖੇਤਰ ’ਚ 6 ਕਿੱਲੋ ਹੈਰੋਇਨ ਅਤੇ 7 ਲੱਖ ਰੁਪਏ ਡਰੱਗ ਮਨੀ ਸਮੇਤ 5 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਰਾਜਪਾਲ ਸਿੰਘ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਸਮੱਗਲਰਾਂ ਵੱਲੋਂ ਦਿੱਲੀ ਤੋਂ ਹੈਰੋਇਨ ਮੰਗਵਾ ਕੇ ਰਮੀਦੀ ਪੁਲ ਹੇਠ ਸਪਲਾਈ ਅਤੇ ਪੈਸਿਆਂ ਦਾ ਲੈਣ-ਦੇਣ ਤੈਅ ਕੀਤਾ ਗਿਆ ਸੀ, ਜਿਸ ਬਾਰੇ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਕਸ਼ਮੀਰ ਸਿੰਘ ਵਾਸੀ ਡੋਗਰਾਂਵਾਲਾ, ਸਵਰਨ ਸਿੰਘ ਉਰਫ਼ ਚਾਪੜ ਵਾਸੀ ਵਿਲਾ ਕੋਠੀ, ਅਮਨਦੀਪ ਸਿੰਘ ਵਾਸੀ ਦਿਆਲਪੁਰ, ਰਾਹੁਲ ਅਤੇ ਅਤੁਲ ਵਾਸੀ ਪਟੇਲ ਗਾਰਡਨ, ਦਵਾਰਕਾ ਮੋੜ ਨਵੀਂ ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਸ਼ਮੀਰ ਸਿੰਘ ਪਾਸੋਂ 2 ਕਿੱਲੋਂ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਤੇ ਸਵਿੱਫਟ ਕਾਰ ਪੀ. ਬੀ. 09 ਏ. ਕੇ. 1703, ਸਵਰਨ ਸਿੰਘ ਉਰਫ਼ ਚਾਪੜ ਤੋਂ 2 ਕਿੱਲੋ ਹੈਰੋਇਨ, ਅਮਨਦੀਪ ਤੋਂ 1 ਕਿੱਲੋ ਹੈਰੋਇਨ ਅਤੇ ਅਤੁਲ ਪਾਸੋਂ 1 ਕਿੱਲੋ ਹੈਰੋਇਨ ਅਤੇ 6 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਹੁਲ ਅਤੇ ਅਤੁਲ, ਜੋ ਦੋਵੇਂ ਭਰਾ ਹਨ, ਦੀ ਟਾਟਾ ਹੈਕਸਾ ਕਾਰ ਨੰਬਰ ਐੱਚ. ਆਰ. 26 ਡੀ. ਡੀ. 2984 ਵੀ ਕਬਜ਼ੇ ਵਿਚ ਲਈ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਪੱਧਰ 'ਤੇ 30 ਕਰੋੜ ਰੁਪਏ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪ੍ਰਾਪਰਟੀ ਟੈਕਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਫਿਰ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਜਾਰੀ
ਐੱਸ. ਐੱਸ. ਪੀ. ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਮਿਲੀ ਇਤਲਾਹ ’ਤੇ ਐੱਸ. ਪੀ. (ਇਨਵੈਸਟੀਗੇਸ਼ਨ) ਰਮਨਿੰਦਰ ਸਿੰਘ, ਡੀ. ਐੱਸ. ਪੀ. (ਡੀ) ਗੁਰਮੀਤ ਸਿੰਘ ਅਤੇ ਸੀ. ਆਈ. ਏ. ਦੇ ਇੰਸਪੈਕਟਰ ਜਰਨੈਲ ਸਿੰਘ ਦੀ ਨਿਗਰਾਨੀ ਹੇਠ ਪਲਾਨ ਬਣਾ ਕੇ ਐੱਸ. ਆਈ. ਲਾਭ ਸਿੰਘ ਸਮੇਤ ਪੁਲਸ ਪਾਰਟੀ ਨੇ ਇਸ ਕਾਰਵਾਈ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਉਰਫ਼ ਸੇਬੀ ਵਾਸੀ ਡੋਗਰਾਂਵਾਲ, ਜੋਕਿ ਵੱਡਾ ਸਮਗਲਰ ਹੈ ਅਤੇ ਦਿੱਲੀ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਦਾ ਹੈ, ਨੂੰ ਰਾਹੁਲ ਅਤੇ ਅਤੁਲ ਦਿੱਲੀ ਤੋਂ ਇਹ ਸਪਲਾਈ ਦੇਣ ਸੁਭਾਨਪੁਰ ਏਰੀਏ ਵਿਚ ਆਏ ਹੋਏ ਸਨ। ਉਨ੍ਹਾਂ ਦੱਸਿਆ ਕਿ ਸੁਖਦੇਵ ਸਿੰਘ ਸਪਲਾਈ ਲੈਣ ਅਤੇ ਪੈਸਿਆਂ ਦੇ ਲੈਣ-ਦੇਣ ਲਈ ਕਸ਼ਮੀਰ ਸਿੰਘ, ਸਵਰਨ ਸਿੰਘ ਅਤੇ ਅਮਨਦੀਪ ਨੂੰ ਸਵਿੱਫਟ ਕਾਰ ਦੇ ਕੇ ਭੇਜਿਆ ਸੀ ਜਿਨ੍ਹਾਂ ਨੂੰ ਮੌਕੇ ’ਤੇ ਹੀ ਰੇਡ ਕਰਕੇ ਗ੍ਰਿਫਤਾਰ ਕਰਦਿਆਂ ਹੈਰੋਇਨ ਅਤੇ ਡਰੱਗੀ ਮਨੀ ਦੀ ਬਰਾਮਦਗੀ ਕੀਤੀ ਗਈ।
ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਕੰਮ ਵਿਚ ਮੁੱਖ ਸਰਗਨਾ ਸੁਖਦੇਵ ਸਿੰਘ ਉਰਫ਼ ਸੇਬੀ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 (ਸੀ), 29 ਤਹਿਤ ਮਿਤੀ 18-09-2023 ਨੂੰ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਨਸ਼ਿਆਂ ਦੇ ਧੰਦੇ ’ਚ ਸ਼ਾਮਲ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਐੱਸ. ਐੱਸ. ਪੀ. ਰਾਜਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਵੱਲੋਂ ਅਜਿਹੇ ਲੋਕਾਂ ਖ਼ਿਲਾਫ਼ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਨਸ਼ਿਆਂ ਦਾ ਧੰਦਾ ਕਿਸੇ ਵੀ ਕੀਮਤ ’ਤੇ ਬਰਦਾਸ਼ਤਯੋਗ ਨਹੀਂ ਹੈ।
ਇਹ ਵੀ ਪੜ੍ਹੋ- ਮਹਿੰਗੇ ਇਲਾਜ ਤੋਂ ਵਾਂਝੇ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਸ਼ੁਰੂ ਕਰਨ ਜਾ ਰਹੀ ਹੈ ਇਹ ਖ਼ਾਸ ਸਕੀਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਫਰੀਦਕੋਟ ਪੁਲਸ ਦਾ ਹੈਰਾਨ ਕਰ ਦੇਣ ਵਾਲਾ ਕਾਰਨਾਮਾ ਆਇਆ ਸਾਹਮਣੇ, ਜਾਣੋ ਕੀ ਹੈ ਪੂਰਾ ਮਾਮਲਾ
NEXT STORY