ਨਸਰਾਲਾ/ਸ਼ਾਮਚੁਰਾਸੀ, (ਚੁੰਬਰ)- ਥਾਣਾ ਬੁੱਲ੍ਹੋਵਾਲ ਅਧੀਨ ਪੈਂਦੀ ਚੌਕੀ ਮੰਡਿਆਲਾਂ ਦੀ ਪੁਲਸ ਪਾਰਟੀ ਨੂੰ ਨਾਜਾਇਜ਼ ਸ਼ਰਾਬ ਸਮੇਤ ਇਕ ਦੋਸ਼ੀ ਨੂੰ ਕਾਬੁ ਕਰਨ ਵਿਚ ਸਫ਼ਲਤਾ ਪ੍ਰਾਪਤ ਹੋਈ ਹੈ।
ਇਸ ਸਬੰਧੀ ਮੰਡਿਆਲਾਂ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਮੇਘੋਵਾਲ ਚੌਕ ਵਿਚ ਇਕ ਵਿਅਕਤੀ ਸਰਬਜੀਤ ਸਿੰਘ ਉਰਫ ਸਾਬੀ ਪੁੱਤਰ ਅਮਰੀਕ ਸਿੰਘ ਪਿੰਡ ਅਜੜਾਮ ਤੋਂ ਪੁੱਛਗਿੱਛ ਦੌਰਾਨ 5 ਪੇਟੀਆਂ ਚੀਅਰਸ ਵ੍ਹਿਸਕੀ (60 ਬੋਤਲਾਂ) ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਵਿਅਕਤੀ ਨੂੰ ਸ਼ਰਾਬ ਸਮੇਤ ਹਿਰਾਸਤ ਵਿਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ।
ਰੁਕਣ ਦਾ ਨਾਂ ਨਹੀਂ ਲੈ ਰਿਹਾ ਡੇਂਗੂ ਦਾ 'ਡੰਗ' ਹੁਣ ਤੱਕ 12 ਦੀ ਮੌਤ
NEXT STORY