ਸਨੌਰ/ਪਟਿਆਲਾ (ਪਰਮੀਤ) : ਸਨੌਰ ਹਲਕੇ 'ਚ ਪੈਂਦੇ ਪਿੰਡ ਭਾਂਖਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 5 ਅਧਿਆਪਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਸਕੂਲ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਨੂੰ 'ਨੌਦੀਪ ਕੌਰ' ਨਾਲ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ, ਜੇਲ੍ਹ ਸੁਪਰੀਡੈਂਟ ਨੇ ਕਹੀ ਇਹ ਗੱਲ
ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਵਿੰਦਰ ਕੌਰ ਨੇ ਦੱਸਿਆ ਕਿ ਕੁੱਲ ਪੰਜ ਅਧਿਆਪਕ ਪਾਜ਼ੇਟਿਵ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸਿਹਤ ਮਹਿਕਮਾ ਤੈਅ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਗਲੇਰੀ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਹਾਲ ਦੀ ਘੜੀ ਬੰਦ ਕਰ ਦਿੱਤਾ ਗਿਆ ਹੈ। ਅਧਿਆਪਕਾਂ ਦੇ ਕੋਰੋਨੋਾ ਪਾਜ਼ੇਟਿਵ ਪਾਏ ਜਾਣ ਮਗਰੋਂ ਮਾਪਿਆਂ ਅਤੇ ਬੱਚਿਆਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਵੱਡੀ ਵਾਰਦਾਤ, ਮਹਿਲਾ ਕਾਂਗਰਸ ਦੀ ਪ੍ਰਧਾਨ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ
ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਬੀਤੇ ਕਈ ਮਹੀਨਿਆਂ ਤੋਂ ਬੰਦ ਪਏ ਸਕੂਲਾਂ ਨੂੰ ਸਰਕਾਰ ਵੱਲੋਂ ਖੋਲ੍ਹ ਤਾਂ ਦਿੱਤਾ ਗਿਆ ਹੈ ਪਰ ਅਜੇ ਵੀ ਅਧਿਆਪਕਾਂ ਅਤੇ ਉਨ੍ਹਾਂ ਦੇ ਨਾਲ-ਨਾਲ ਸਕੂਲ 'ਚ ਪੜ੍ਹਨ ਵਾਲੇ ਬੱਚਿਆਂ ਨੂੰ ਕੋਰੋਨਾ ਆਪਣਾ ਸ਼ਿਕਾਰ ਬਣਾ ਰਿਹਾ ਹੈ।
ਨੋਟ : ਸਕੂਲਾਂ 'ਚ ਅਧਿਆਪਕਾਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਪਾਏ ਜਾਣ ਬਾਰੇ ਦਿਓ ਆਪਣੇ ਵਿਚਾਰ
ਮਨੀਸ਼ਾ ਗੁਲਾਟੀ ਨੂੰ 'ਨੌਦੀਪ ਕੌਰ' ਨਾਲ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ, ਜੇਲ੍ਹ ਸੁਪਰੀਡੈਂਟ ਨੇ ਕਹੀ ਇਹ ਗੱਲ
NEXT STORY