ਮੋਹਾਲੀ (ਜਸਬੀਰ ਜੱਸੀ) : ਮੋਹਾਲੀ ਅਦਾਲਤ ਨੇ 1993 'ਚ ਤਰਨਤਾਰਨ 'ਚ ਹੋਏ ਇਕ ਫੇਕ ਐਨਕਾਊਂਟਰ ਦੇ ਮਾਮਲੇ ਵਿੱਚ ਪੰਜ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਫੈਸਲਾ 32 ਸਾਲਾਂ ਬਾਅਦ ਆਇਆ ਹੈ। ਅਦਾਲਤ ਵੱਲੋਂ ਤਤਕਾਲੀ ਐਸਐਸਪੀ ਭੁਪਿੰਦਰਜੀਤ ਸਿੰਘ, ਤਤਕਾਲੀ ਡੀਐਸਪੀ ਦਵਿੰਦਰ ਸਿੰਘ, ਤਤਕਾਲੀ ਇੰਸਪੈਕਟਰ ਸੂਬਾ ਸਿੰਘ, ਥਾਣੇਦਾਰ ਗੁਲਬਰਗ ਸਿੰਘ ਅਤੇ ਥਾਣੇਦਾਰ ਰਘਬੀਰ ਸਿੰਘ ਨੂੰ ਧਾਰਾ 302, 201, 218 ਅਤੇ 120 ਵਿੱਚ ਦੋਸ਼ੀ ਕਰਾਰ ਦਿੰਦੇ ਆ ਜੇਲ ਭੇਜ ਦਿੱਤਾ ਗਿਆ ਹੈ। ਇਸ ਮਾਮਲੇ 'ਚ 4 ਅਗਸਤ ਨੂੰ ਪੰਜਾਂ ਪੁਲਸ ਵਾਲਿਆਂ ਨੂੰ ਸਜ਼ਾ ਸੁਣਾਈ ਜਾਵੇਗੀ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 32 ਸਾਲਾਂ ਬਾਅਦ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਿਆ ਹੈ। ਪੀੜਤਾਂ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਉਹ ਚਾਰ ਅਗਸਤ ਨੂੰ ਅੱਗੇ ਬੇਨਤੀ ਕਰਨ ਅੱਗੇ ਕਿ ਸੱਤ ਜਣਿਆਂ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਇੱਕ ਹੋਰ ਅਧਿਕਾਰੀ ਦਾ ਨਾਂ ਵੀ ਇਸ 'ਚ ਸ਼ਾਮਲ ਹੈ। ਇਹ ਕੇਸ ਕਾਫ਼ੀ ਸਮੇਂ ਤੋਂ ਮੋਹਾਲੀ ਅਦਾਲਤ 'ਚ ਚੱਲ ਰਿਹਾ ਸੀ ਅਤੇ ਅੱਜ ਇਸ 'ਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਐਨਕਾਊਂਟਰ, ਇਕ ਬਦਮਾਸ਼ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਹੁਣ ਇਸ ਤਾਰੀਖ਼ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
NEXT STORY