ਹੁਸ਼ਿਆਰਪੁਰ, (ਜ.ਬ.)- ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤੇ ਜਤਿੰਦਰ ਕੁਮਾਰ ਉਰਫ ਮਿੰਟੂ ਪੁੱਤਰ ਹਰਿੰਦਰ ਸਿੰਘ ਵਾਸੀ ਬੀ. ਡੀ. ਓ. ਕਾਲੋਨੀ ਮਾਹਿਲਪੁਰ ਨੂੰ ਦੋਸ਼ੀ ਕਰਾਰ ਦਿੰਦਿਆਂ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਐੱਨ. ਐੱਸ. ਗਿੱਲ ਦੀ ਅਦਾਲਤ ਨੇ ਅੱਜ 5 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਰਾਸ਼ੀ ਅਦਾ ਕਰਨ ਦੀ ਸਜ਼ਾ ਸੁਣਾਈ।
ਜੁਰਮਾਨਾ ਅਦਾ ਨਾ ਕੀਤੇ ਜਾਣ 'ਤੇ ਇਕ ਸਾਲ ਦੀ ਸਜ਼ਾ ਹੋਰ ਕੱਟਣੀ ਪਵੇਗੀ। ਵਰਣਨਯੋਗ ਹੈ ਕਿ 28 ਸਤੰਬਰ 2015 ਨੂੰ ਮਾਹਿਲਪੁਰ ਪੁਲਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ ਉਕਤ ਦੋਸ਼ੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 125 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਸੀ। ਪੁਲਸ ਨੇ ਦੋਸ਼ੀ ਜਤਿੰਦਰ ਉਰਫ ਮਿੰਟੂ ਪੁੱਤਰ ਹਰਿੰਦਰ ਕੁਮਾਰ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਅੱਗ ਲੱਗਣ ਨਾਲ ਸੜਿਆ ਘਰ 'ਚ ਲੱਖਾਂ ਦਾ ਸਾਮਾਨ
NEXT STORY