ਲੁਧਿਆਣਾ (ਅਭਿਸ਼ੇਕ) : ਸ਼ਹਿਰ ਦੇ ਥਾਣਾ ਫੋਕਲ ਪੁਆਇੰਟ ਅਧੀਨ ਪੈਂਦੇ ਪਿੰਡ ਜੰਡਿਆਲਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਪਰਵਾਸੀ ਵਲੋਂ ਗੁਆਂਢ 'ਚ ਰਹਿੰਦੀ 5 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਬੱਚੀ ਘਰ ਦੇ ਵਿਹੜੇ 'ਚ ਖੇਡ ਰਹੀ ਸੀ ਕਿ ਥੋੜ੍ਹੀ ਦੇਰ ਬਾਅਦ ਹੀ ਬੱਚੀ ਗੁੰਮ ਹੋ ਗਈ। ਘਰ ਵਾਲਿਆਂ ਨੇ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲਾ ਵਿਅਕਤੀ ਆਪਣੇ ਕਮਰੇ ਦੀ ਚਾਬੀ ਉਨ੍ਹਾਂ ਨੂੰ ਫੜ੍ਹਾ ਕੇ ਖਿਸਕ ਗਿਆ। ਉਹ ਬੁਰੀ ਤਰ੍ਹਾਂ ਘਬਰਾਇਆ ਹੋਇਆ ਸੀ।
ਜਦੋਂ ਬੱਚੀ ਦੇ ਪਿਤਾ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਕਮਰੇ ਦਾ ਤਾਲਾ ਖੋਲ੍ਹਿਆ ਤਾਂ ਦੇਖਿਆ ਕਿ ਬੱਚੀ ਖੂਨ ਨਾਲ ਲਥਪਥ ਹਾਲਤ 'ਚ ਮ੍ਰਿਤਕ ਪਈ ਹੋਈ ਸੀ। ਇਸ ਤੋਂ ਬਾਅਦ ਤੁਰੰਤ ਪੁਲਸ ਨੂੰ ਫੋਨ ਕੀਤਾ ਗਿਆ ਅਤੇ ਦੋਸ਼ੀ ਵਿਅਕਤੀ ਨੂੰ ਸਬਜ਼ੀ ਮੰਡੀ ਨੇੜਿਓਂ ਪੁਲਸ ਨੇ ਦਬੋਚ ਲਿਆ। ਫਿਲਹਾਲ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਮ੍ਰਿਤਕ ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਬਲਦੀ 'ਤੇ ਤੇਲ ਪਾਉਣ ਵਾਲੀਆਂ ਹਰਕਤਾਂ ਨੂੰ ਮੋੜਨੀ ਪਵੇਗੀ 'ਮੁਹਾਰ'
NEXT STORY