ਦੋਰਾਹਾ,(ਵਿਨਾਇਕ)- ਪੁਲਸ ਪਾਰਟੀ ਵੱਲੋਂ ਅਫੀਮ ਤੇ ਭੁੱਕੀ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੋਰਾਹਾ ਦੇ ਤਫਤੀਸ਼ੀ ਅਫਸਰ ਏ. ਐੱਸ. ਆਈ. ਤੇਜਾ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਉਨ੍ਹਾਂ ਦੀ ਅਗਵਾਈ ਹੇਠ ਹੌਲਦਾਰ ਸੁਖਦੇਵ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਦਵਿੰਦਰ ਸਿੰਘ ਤੇ ਸਿਪਾਹੀ ਨਵਜੀਤ ਸਿੰਘ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਜੀ. ਟੀ. ਰੋਡ ਦੋਰਾਹਾ ਵਿਖੇ ਬੱਸ ਸਟੈਂਡ ਲੁਧਿਆਣਾ ਸਾਈਡ ਪੁਲਸ ਫਸਟਏਡ ਪੋਸਟ ਦੋਰਾਹਾ ਸਾਹਮਣੇ ਮੌਜੂਦ ਸਨ।
ਰਾਤ 8.30 ਵਜੇ ਕਰੀਬ ਖੰਨਾ ਸਾਈਡ ਵੱਲੋਂ ਇਕ ਸਫੈਦ ਰੰਗ ਦਾ ਟੈਂਪੂ ਟ੍ਰੈਵਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਇਸ 'ਚ ਸਵਾਰ ਦੋ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 500 ਗ੍ਰਾਮ ਅਫੀਮ ਤੇ 15 ਕਿਲੋ ਭੁੱਕੀ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਬਲਦੇਵ ਸਿੰਘ ਉਰਫ ਬੱਲੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸੁਲਤਾਨਪੁਰ ਅਤੇ ਰਣਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮੰਡੀ ਥਾਣਾ ਫਿਲੌਰ ਵਜੋਂ ਹੋਈ। ਪੁਲਸ ਨੇ ਉਕਤ ਦੋਵੇਂ ਦੋਸ਼ੀਆਂ ਖਿਲਾਫ਼ ਥਾਣਾ ਦੋਰਾਹਾ ਵਿਖੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੇਂਦਰੀ ਜੇਲ 'ਚ ਸਰਚ ਮੁਹਿੰਮ ਦੌਰਾਨ ਬਰਾਮਦ ਹੋਏ 3 ਮੋਬਾਇਲ ਫੋਨ
NEXT STORY