ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਦੇ ਇਕ ਸਰਗਰਮ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 103 ਪੈਕਟਾਂ ਵਿੱਚ ਭਰੀ ਹੋਈ ਕੁੱਲ 51.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਪੈਟਰੋਲ ਪੰਪ ਨੇੜੇ ਹੋ ਜਾਣਾ ਸੀ ਵੱਡਾ ਧਮਾਕਾ, ਗੈਸ ਨਾਲ ਭਰਿਆ ਟੈਂਕਰ ਬਣਿਆ ਅੱਗ ਦਾ ਗੋਲਾ
ਪੁਲਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਦੋਸ਼ੀ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਮਿਲ ਕੇ ਸਰਹੱਦ ਪਾਰ ਨਸ਼ਾ ਤਸਕਰੀ ਦੀ ਗਤੀਵਿਧੀ 'ਚ ਸ਼ਾਮਲ ਸਨ। ਦੋਸ਼ੀਆਂ ਦੇ ਮੋਬਾਇਲ ਫੋਨਾਂ ਦੀ ਜਾਂਚ ਦੌਰਾਨ ਕਈ ਅਹਿਮ ਡਿਜ਼ੀਟਲ ਸਬੂਤ ਅਤੇ ਨਸ਼ਾ ਤਸਕਰੀ ਨਾਲ ਜੁੜੇ ਸੰਪਰਕ ਵੀ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਇਸ ਸਬੰਧ ਵਿੱਚ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ਼ਆਈਆਰ ਦਰਜ ਕਰ ਲਈ ਗਈ ਹੈ। ਪੁਲਸ ਵੱਲੋਂ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਪੜਤਾਲ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 16,000 ਪ੍ਰੈਗਾ ਕੈਪਸੂਲਾਂ ਸਮੇਤ ਕੀਤਾ ਗ੍ਰਿਫ਼ਤਾਰ
NEXT STORY