ਚੰਡੀਗੜ੍ਹ- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਤਾਜ਼ਾ ਅੰਕੜਿਆਂ ਅਨੁਸਾਰ ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲਾਂ ਦੀ ਭਾਰੀ ਕਮੀ ਨਾਲ ਜੂਝ ਰਹੇ ਹਨ। ਸਥਿਤੀ ਇੰਨੀ ਗੰਭੀਰ ਹੈ ਕਿ ਲਗਭਗ 51 ਫੀਸਦ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਸਕੂਲਾਂ ਦਾ ਪ੍ਰਬੰਧਕੀ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
ਸਰਕਾਰੀ ਅੰਕੜਿਆਂ ਮੁਤਾਬਕ, ਸੂਬੇ ਭਰ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਕੁੱਲ 1,927 ਮਨਜ਼ੂਰਸ਼ੁਦਾ ਅਸਾਮੀਆਂ ਹਨ ਪਰ ਇਨ੍ਹਾਂ ਵਿੱਚੋਂ 984 ਅਸਾਮੀਆਂ 'ਤੇ ਕੋਈ ਪ੍ਰਿੰਸੀਪਲ ਤਾਇਨਾਤ ਨਹੀਂ ਹੈ। ਕਈ ਜ਼ਿਲ੍ਹਿਆਂ ਵਿੱਚ ਤਾਂ ਹਾਲਾਤ ਹੋਰ ਵੀ ਮਾੜੇ ਹਨ, ਜਿੱਥੇ ਸਕੂਲ ਲੋੜੀਂਦੀ ਗਿਣਤੀ ਦੇ ਤੀਜੇ ਹਿੱਸੇ ਤੋਂ ਵੀ ਘੱਟ ਪ੍ਰਿੰਸੀਪਲਾਂ ਨਾਲ ਚੱਲ ਰਹੇ ਹਨ।
'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ ਕਮਿਸ਼ਨਰ ਨੇ ਝਾੜਿਆ ਪੱਲਾ
NEXT STORY