ਜਲੰਧਰ (ਰੱਤਾ) : ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਗ੍ਰਾਫ ਜਿਉਂ-ਜਿਉਂ ਉੱਪਰ ਨੂੰ ਜਾ ਰਿਹਾ ਹੈ, ਤਿਉਂ-ਤਿਉਂ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ ਜ਼ਿਲ੍ਹੇ 'ਚ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਦੇ ਕਰਮਚਾਰੀਆਂ ਸਮੇਤ 52 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਅੱਜ 5 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਇਸ ਦੇ ਬਾਅਦ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 12370 ਹੋ ਗਈ ਹੈ ਜਦੋਂਕਿ ਮ੍ਰਿਤਕਾਂ ਦਾ ਅੰਕੜਾ 362 ਤੱਕ ਪਹੁੰਚ ਗਿਆ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਜਿਥੇ 240 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ ਇਸ ਵਾਇਰਸ ਨਾਲ ਜੰਗ ਲੜਦਿਆਂ 6 ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਧਰਨੇ 'ਚ ਗੁਆਚਾ ਮਸ਼ਹੂਰ ਕਲਾਕਾਰ ਦਾ ਆਈਫ਼ੋਨ, ਲੱਭਣ ਵਾਲੇ ਲਈ ਕੀਤਾ ਵੱਡਾ ਐਲਾਨ
ਡੀ. ਸੀ. ਦੇ ਹੁਕਮਾਂ ਨੂੰ ਨਹੀਂ ਮੰਨਦੇ ਸਿਵਲ ਸਰਜਨ ਦਫਤਰ ਦੇ ਅਧਿਕਾਰੀ
ਜ਼ਿਲ੍ਹੇ 'ਚ ਕੋਰੋਨਾ ਦੀ ਭਿਆਨਕ ਸਥਿਤੀ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਨੇ ਪਿਛਲੇ ਦਿਨੀਂ ਪੱਤਰ ਨੰਬਰ 17399-450/ਐੱਮ. ਸੀ. 2/ਐੱਮ. ਏ. ਮਿਤੀ 18-9-2020 ਜਾਰੀ ਕਰਦਿਆਂ ਪੰਜਾਬ ਸਰਕਾਰ ਅਧੀਨ ਜ਼ਿਲ੍ਹੇ ਦੇ 61 ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਸਨ ਕਿ ਉਹ ਆਪਣੇ-ਆਪਣੇ ਮਹਿਕਮਿਆਂ ਦੇ ਸਾਰੇ ਸਟਾਫ ਮੈਂਬਰਾਂ ਦੇ ਕੋਰੋਨਾ ਟੈਸਟ ਜ਼ਰੂਰ ਕਰਵਾਉਣ ਅਤੇ ਇਸ ਸਬੰਧੀ ਇਕ ਹਫ਼ਤੇ ਦੇ ਅੰਦਰ ਰਿਪੋਰਟ ਪੇਸ਼ ਕਰਨ। ਡਿਪਟੀ ਕਮਿਸ਼ਨਰ ਦੇ ਇਨ੍ਹਾਂ ਹੁਕਮਾਂ ਨੂੰ ਮੰਨਦਿਆਂ ਵਧੇਰੇ ਮਹਿਕਮਿਆਂ ਦੇ ਕਰਮਚਾਰੀਆਂ ਨੇ ਤਾਂ ਆਪਣੇ ਕੋਰੋਨਾ ਟੈਸਟ ਕਰਵਾ ਲਏ ਪਰ ਸਿਵਲ ਸਰਜਨ ਦਫਤਰ ਅਤੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਇਨ੍ਹਾਂ ਹੁਕਮਾਂ ਦਾ ਸ਼ਾਇਦ ਕੋਈ ਅਸਰ ਨਹੀਂ ਹੋਇਆ ਅਤੇ ਇਹੀ ਕਾਰਣ ਹੋਵੇਗਾ ਕਿ ਉਨ੍ਹਾਂ ਆਪਣਾ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਨਹੀਂ ਸਮਝਿਆ। ਵਰਣਨਯੋਗ ਹੈ ਕਿ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਸ਼ੁੱਕਰਵਾਰ ਇਕ ਹਫਤਾ ਪੂਰਾ ਹੋ ਗਿਆ ਪਰ ਫਿਰ ਵੀ ਸਿਵਲ ਸਰਜਨ ਦਫਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਸੇ ਨੇ ਵੀ ਟੈਸਟ ਕਰਵਾਉਣ ਲਈ ਨਹੀਂ ਕਿਹਾ। ਸੋਚਣ ਵਾਲੀ ਗੱਲ ਹੈ ਕਿ ਜੇਕਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਹੀ ਡੀ. ਸੀ. ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਆਮ ਲੋਕ ਕਿਸ ਤਰ੍ਹਾਂ ਕਰਨਗੇ।
ਇਹ ਵੀ ਪੜ੍ਹੋ : ਸੁਖਬੀਰ ਦੀ ਮੀਟਿੰਗ 'ਚ ਅਕਾਲੀਆਂ ਦੇ ਤੇਵਰ ਸਖ਼ਤ, ਭਾਜਪਾ ਖ਼ਿਲਾਫ਼ ਸਖ਼ਤ ਸਟੈਂਡ ਲੈਣ ਦੀ ਮੰਗ
4064 ਦੀ ਰਿਪੋਰਟ ਆਈ ਨੈਗੇਟਿਵ ਅਤੇ 297 ਨੂੰ ਮਿਲੀ ਛੁੱਟੀ
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 4064 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ ਵਿਚੋਂ 297 ਨੂੰ ਛੁੱਟੀ ਦੇ ਦਿੱਤੀ ਗਈ। ਿਵਭਾਗ ਨੇ 5051 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਭੇਜੇ ਹਨ।
ਕੁੱਲ ਸੈਂਪਲ -160365
ਨੈਗੇਟਿਵ ਆਏ -140980
ਪਾਜ਼ੇਟਿਵ ਆਏ -12318
ਡਿਸਚਾਰਜ ਹੋਏ -9939
ਮੌਤਾਂ ਹੋਈਆਂ -357
ਐਕਟਿਵ ਕੇਸ -2022
ਇਹ ਵੀ ਪੜ੍ਹੋ : ਕਮਜ਼ੋਰ ਨੀਂਹ ਤੇ ਬਿਨਾਂ ਪਿੱਲਰ ਦੇ ਖੜ੍ਹੀ ਸੀ ਇਮਾਰਤ, ਤਬਾਹ ਕਰ ਗਈ ਕਈ ਪਰਿਵਾਰ
ਦੁਨੀਆ ਨੂੰ ਅਲਵਿਦਾ ਆਖ ਗਿਆ ਇਕ ਹੋਰ ਅੰਨਦਾਤਾ, ਮਰਨ ਤੋਂ ਪਹਿਲਾਂ ਲਾਈਵ ਹੋ ਕੇ ਕੀਤੇ ਵੱਡੇ ਖ਼ੁਲਾਸੇ
NEXT STORY