ਚੰਡੀਗੜ੍ਹ (ਅੰਕੁਰ) - ਪੰਜਾਬ ਸਰਕਾਰ 54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ । ਇਸ ਨਾਲ ਸੂਬੇ ਭਰ ’ਚ ਸੇਵਾ ਕੇਂਦਰਾਂ ਦੀ ਕੁੱਲ ਗਿਣਤੀ 598 ਹੋ ਜਾਵੇਗੀ। ਇਹ ਐਲਾਨ ਸੁਸ਼ਾਸਨ ਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ ਨੇ ਮਗਸੀਪਾ ਵਿਖੇ ਨਾਗਰਿਕ ਸੇਵਾ ਪ੍ਰਦਾਨ ਕਰਨ ਅਤੇ ਸੇਵਾ ਕੇਂਦਰ ਦੇ ਸੰਚਾਲਨ ਬਾਰੇ ਹੋਈ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ।
ਮੀਟਿੰਗ ’ਚ ਪੰਜਾਬ ਭਰ ਦੇ ਮੌਜੂਦਾ 544 ਸੇਵਾ ਕੇਂਦਰਾਂ ਦੀ ਮਿਸਾਲੀ ਕਾਰਗੁਜ਼ਾਰੀ ’ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ’ਚ 263 ਸ਼ਹਿਰੀ ਅਤੇ 281 ਪੇਂਡੂ ਕੇਂਦਰ ਸ਼ਾਮਲ ਹਨ। ਇਹ ਸਵੈ-ਨਿਰਭਰ ਕੇਂਦਰ 465 ਸਰਕਾਰ-ਤੋਂ-ਨਾਗਰਿਕ (ਜੀ2ਸੀ) ਤੇ 7 ਕਾਰੋਬਾਰ-ਤੋਂ-ਨਾਗਰਿਕ (ਬੀ2ਸੀ) ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਪੈਂਡੈਂਸੀ, ਸੇਵਾਵਾਰ ਕਾਰਗੁਜ਼ਾਰੀ, ਅਧਿਕਾਰੀਆਂ ਵੱਲੋਂ ਚੁੱਕੇ ਗਏ ਇਤਰਾਜ਼ ਤੇ ਆਨਲਾਈਨ ਫੀਲਡ ਤਸਦੀਕ ਪ੍ਰਕਿਰਿਆ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਰਜ਼ੀ ਪ੍ਰਕਿਰਿਆ ’ਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਨੂੰ ਇਨਾਮ ਦਿੱਤਾ ਜਾਵੇਗਾ ਤੇ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਨੇ ਈ-ਸੇਵਾ, ਐਮ-ਸੇਵਾ ਅਤੇ ਵ੍ਹਟਸਐਪ ਰਾਹੀਂ ਆਨਲਾਈਨ ਤਸਦੀਕ ਲਈ 100 ਫ਼ੀਸਦੀ ਫੀਲਡ ਤਸਦੀਕ ਅਥਾਰਟੀਆਂ ਪਟਵਾਰੀ/ਸਰਪੰਚ/ਨੰਬਰਦਾਰ/ਐੱਮ.ਸੀ. ਨੂੰ ਸ਼ਾਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਆਨਲਾਈਨ ਤਸਦੀਕ ਲਈ ਲਗਭਗ 4 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ ,ਜਿਨ੍ਹਾਂ ’ਚੋਂ 96.3 ਪ੍ਰਤੀਸ਼ਤ ਅਰਜ਼ੀਆਂ ’ਤੇ ਕਾਰਵਾਈ ਕੀਤੀ ਗਈ ਹੈ। ਇਸ ਮੀਟਿੰਗ ’ਚ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ ਤੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਇਸ ਦੌਰਾਨ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਤੇ ਡਾਇਰੈਕਟਰ ਵਿਸ਼ੇਸ਼ ਸਾਰੰਗਲ ਵੀ ਸ਼ਾਮਲ ਰਹੇ।
ਬੋਲੈਰੋ ਚਾਲਕ ਨੇ ਪਹਿਲਾਂ ਕਈ ਲੋਕਾਂ ਨੂੰ ਮਾਰੀ ਟੱਕਰ, ਫਿਰ ਮੋਟਰਸਾਈਕਲ ਸਵਾਰ ’ਤੇ ਚੜਾਈ ਗੱਡੀ
NEXT STORY