ਹੁਸ਼ਿਆਰਪੁਰ, (ਘੁੰਮਣ)- ਅੱਜ ਸਵੇਰੇ ਲੇਟ-ਲਤੀਫ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਦੋਂ ਭਾਜੜਾਂ ਪੈ ਗਈਆਂ, ਜਦੋਂ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੇ ਹੁਕਮਾਂ 'ਤੇ ਏ. ਡੀ. ਸੀ. (ਜ), ਸਹਾਇਕ ਕਮਿਸ਼ਨਰ ਅਤੇ ਜ਼ਿਲਾ ਮਾਲ ਅਫ਼ਸਰ ਵੱਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 54 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਇਹ ਅਚਨਚੇਤ ਚੈਕਿੰਗ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸ਼੍ਰੀ ਵਿਪੁਲ ਨੇ ਦੱਸਿਆ ਕਿ ਜੇਕਰ ਕਿਸੇ ਵਿਭਾਗ ਦੇ ਅਧਿਕਾਰੀ ਜਾਂ ਕਰਮਚਾਰੀ ਸਮੇਂ-ਸਿਰ ਆਪਣੇ ਦਫ਼ਤਰ ਨਹੀਂ ਬੈਠਣਗੇ, ਤਾਂ ਉਨ੍ਹਾਂ ਦੇ ਦਫ਼ਤਰ ਨਾਲ ਸੰਬੰਧਿਤ ਕੰਮ ਕਰਵਾਉਣ ਆਉਣ ਵਾਲੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਹੂਲਤਾਂ ਸਮੇਂ-ਸਿਰ ਹਾਜ਼ਰ ਹੋ ਕੇ ਹੀ ਸੰਬੰਧਿਤ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੀ ਚੈਕਿੰਗ ਕੀਤੀ ਜਾਵੇਗੀ, ਤਾਂ ਜੋ ਲੇਟ-ਲਤੀਫ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ।
ਉਧਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਵੱਲੋਂ ਜ਼ਿਲਾ ਸਿੱਖਿਆ ਅਫ਼ਸਰ, ਡਿਪਟੀ ਡਾਇਰੈਕਟਰ ਡੇਅਰੀ, ਮੰਡਲ ਭੂਮੀ ਰੱਖਿਆ ਅਫ਼ਸਰ, ਜ਼ਿਲਾ ਖੋਜ ਅਫ਼ਸਰ, ਸਹਾਇਕ ਕਰ
ਤੇ ਆਬਕਾਰੀ ਕਮਿਸ਼ਨਰ, ਜ਼ਿਲਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਅਤੇ ਡੀ. ਐੱਫ. ਐੱਸ. ਸੀ. ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 21 ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਸਹਾਇਕ ਕਮਿਸ਼ਨਰ ਅਮਰਜੀਤ ਸਿੰਘ ਵੱਲੋਂ ਕੀਤੀ ਚੈਕਿੰਗ ਦੌਰਾਨ 10 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ, ਜਦਕਿ ਜ਼ਿਲਾ ਮਾਲ ਅਫ਼ਸਰ ਅਮਨਪਾਲ ਸਿੰਘ ਵੱਲੋਂ ਕੀਤੀ ਚੈਕਿੰਗ ਦੌਰਾਨ 23 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ।
105 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ
NEXT STORY