ਮੁਕੇਰੀਆਂ, (ਝਾਵਰ)- ਸਥਾਨਕ ਪੁਲਸ ਨੇ ਇਕ ਵਿਅਕਤੀ ਕੋਲੋਂ 55 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਕੇ ਉਸ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕਾਲਾ ਮੰਝ ਮੋੜ 'ਤੇ ਏ. ਐੱਸ. ਆਈ. ਅਵਤਾਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਲਾਏ ਨਾਕੇ ਦੌਰਾਨ ਉਕਤ ਨੌਜਵਾਨ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 55 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਵਿਨੋਦ ਕੁਮਾਰ ਉਰਫ ਲੱਕੀ ਪੁੱਤਰ ਪ੍ਰੀਤਮ ਕੁਮਾਰ ਵਾਸੀ ਮੁਹੱਲਾ ਕਿਸ਼ਨਪੁਰਾ ਮੁਕੇਰੀਆਂ ਵਜੋਂ ਹੋਈ ਹੈ।
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
NEXT STORY