ਪਟਿਆਲਾ (ਰਾਜੇਸ਼, ਜੋਸਨ)— ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਟਰੱਸਟ ਦੇ ਬਾਨੀ ਤੇ ਦੁਬਈ ਦੇ ਨਾਂਮਵਰ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ ਪੀ.ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਦੁਰਲੱਭ ਤੇ ਪੁਰਾਤਨ ਹੱਥ ਲਿਖਤ ਸਰੂਪਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਡੇ ਸਹਿਯੋਗ ਸਦਕਾ ਇਕ ਵਿਸ਼ੇਸ਼ ਬੱਸ 21 ਅਕਤੂਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਰਵਾਨਾ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਤੇ ਡਾ.ਸਰਬਜਿੰਦਰ ਸਿੰਘ ਪ੍ਰੋਫੈਸਰ ਅਤੇ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਨੇ ਦੱਸਿਆ ਕਿ ਟਰੱਸਟ ਵੱਲੋਂ 62 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਇਸ ਵਿਸ਼ੇਸ਼ ਬੱਸ'ਚ 16 ਪੁਰਾਤਨ ਦੁਰਲੱਭ ਹੱਥ ਲਿਖਤ ਸਰੂਪ ਸੁਸ਼ੋਭਿਤ ਕੀਤੇ ਜਾਣਗੇ।
ਦੱਸਣਯੋਗ ਹੈ ਕਿ ਇਸ ਬੱਸ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ,ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸੁਰੇਸ਼ ਕੁਮਾਰ,ਵਾਈਸ ਚਾਂਸਲਰ ਡਾ. ਬੀ.ਐੱਸ.ਘੁੰਮਣ ਆਦਿ ਡਾ.ਐੱਸ.ਪੀ.ਸਿੰਘ ਓਬਰਾਏ ਦੀ ਮੌਜੂਦਗੀ 'ਚ 21 ਅਕਤੂਬਰ ਨੂੰ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਸਾਹਮਣਿਓ ਰਵਾਨਾ ਕਰਨਗੇ। ਜਿਸ ਦਾ ਪਹਿਲਾ ਪੜਾਅ ਪਟਿਆਲਾ ਸ਼ਹਿਰ ਹੋਵੇਗਾ ਅਤੇ ਉਪਰੰਤ ਇਹ ਬੱਸ ਨਿਰਧਾਰਤ ਕੀਤੇ ਰੂਟ ਅਨੁਸਾਰ ਪਹਿਲਾਂ ਪਟਿਆਲਾ ਤੋਂ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਤੋਂ ਹੁੰਦੀ ਹੋਈ ਸੁਲਤਾਨਪੁਰ ਲੋਧੀ ਵਿਖੇ ਪਹੁੰਚੇਗੀ ਜਦਕਿ ਦੂਜੇ ਪੜਾਅ ਤਹਿਤ ਪੰਜਾਬੀ ਯੂਨੀਵਰਸਿਟੀ ਤੋਂ ਚੱਲ ਕੇ ਡੇਰਾ ਬਾਬਾ ਨਾਨਕ ਵਿਖੇ ਪਹੁੰਚੇਗੀ । ਇਸ ਉਪਰੰਤ ਇਹ ਬੱਸ ਪੰਜਾਬ ਅੰਦਰਲੇ ਤਿੰਨ ਤਖ਼ਤ ਸਾਹਿਬਾਨ ਤੋਂ ਹੁੰਦੀ ਹੋਈ ਪੰਜਾਬ ਤੋਂ ਬਾਹਰ ਵਾਲੇ ਦੋ ਤਖ਼ਤ ਸਾਹਿਬਾਨ ਤੱਕ ਵੀ ਪਹੁੰਚੇਗੀ,ਜਿਸ ਦੌਰਾਨ ਲੱਖਾਂ ਦੀ ਗਿਣਤੀ 'ਚ ਸੰਗਤਾਂ ਹੱਥ ਲਿਖਤ ਸਰੂਪਾਂ ਦੇ ਦਰਸ਼ਨ ਕਰ ਸਕਣਗੀਆਂ ।
ਇਨ੍ਹਾਂ ਦੁਰਲੱਭ ਤੇ ਪੁਰਾਤਨ ਹੱਥ ਲਿਖਤ ਸਰੂਪਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਸਰਬਜਿੰਦਰ ਸਿੰਘ ਨੇ ਦੱਸਿਆ ਕਿ ਇਹ ਸਰੂਪ ਸੋਨੇ,ਹੀਰੇ ਅਤੇ ਲਾਲਾਂ ਤੋਂ ਬਣੀ ਸਿਆਹੀ ਨਾਲ ਤਿਆਰ ਕੀਤੇ ਹੋਏ ਹਨ ਜੋ ਕਿ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਵੱਲੋਂ ਡੂੰਘੀ ਖੋਜ ਕਰਨ ਉਪਰੰਤ ਕੁਝ ਨਾਨਕ ਨਾਮ ਲੇਵਾ ਸਿੱਖ ਘਰਾਣਿਆਂ ਵੱਲੋਂ ਪੀੜ੍ਹੀ ਦਰ ਪੀੜ੍ਹੀ ਸਾਂਭੇ ਗਏ ਇਨ੍ਹਾਂ ਦੁਰਲੱਭ ਹੱਥ ਲਿਖਤ ਸਰੂਪਾਂ ਨੂੰ ਇਕੱਤਰ ਕੀਤਾ ਗਿਆ ਹੈ ਤਾਂ ਹੀ ਇਹ ਸਰੂਪ ਨਿੱਜੀ ਮਲਕੀਅਤ ਤੋਂ ਕੌਮੀ ਸੰਮਤੀ ਬਣਾਏ ਜਾ ਸਕੇ ਹਨ।
ਅੱਤਵਾਦੀਆਂ ਦੇ ਡਰ ਤੋਂ ਕਸ਼ਮੀਰ ਛੱਡ ਅਬੋਹਰ ਵਾਪਸ ਆਏ ਫਲਾਂ ਦੇ ਵਪਾਰੀ
NEXT STORY