ਜਲੰਧਰ (ਸੋਨੂੰ)— ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂ ਐੱਚ. ਐੱਸ. ਵਾਲੀਆ ਅਤੇ ਬੁਲਾਰੇ ਡਾ. ਅਮਰਜੀਤ ਸਿੰਘ ਥਿੰਦ ਨੇ 550ਵੇਂ ਪ੍ਰਕਾਸ਼ ਪੁਰਬ 'ਤੇ 1 ਨਵੰਬਰ ਤੋਂ 12 ਨਵੰਬਰ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਟੋਲ ਪਲਾਜ਼ਾ ਮੁਫਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ।
ਪੰਜਾਬ ਪ੍ਰੈੱਸ ਕਲੱਬ 'ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਨੇਤਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 20 ਲੱਖ ਦੇ ਕਰੀਬ ਸੰਗਤ ਸ੍ਰੀ ਗੁਰੂ ਨਾਨਕ ਦੇਵ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ 'ਚ 1 ਨਵੰਬਰ ਤੋਂ ਲੈ ਕੇ 12 ਨਵੰਬਰ ਤੱਕ ਆਉਣ ਦੀ ਉਮੀਦ ਹੈ। ਸੁਲਤਾਨਪੁਰ ਲੋਧੀ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਐੱਸ. ਜੀ. ਪੀ. ਸੀ. ਸਮੇਤ ਪੰਜਾਬ ਸਰਕਾਰ ਪੂਰੀ ਜ਼ਿੰਮੇਵਾਰੀ ਨਾਲ ਤਿਆਰੀਆਂ ਜ਼ੋਰਾਂ 'ਤੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ 1 ਨਵੰਬਰ ਤੋਂ ਲੈ ਕੇ ਨੂੰ 12 ਨਵੰਬਰ ਤੱਕ ਪੰਜਾਬ ਦੇ ਸਾਰੇ ਠੇਕੇ ਬੰਦ ਕਰਨ ਦੇ ਨਾਲ-ਨਾਲ ਟੋਲ ਪਲਾਜ਼ਾ ਮੁਫਤ ਖੋਲ੍ਹ ਦਿੱਤੇ ਜਾਣ ਤਾਂਕਿ ਸੁਲਤਾਨਪੁਰ ਲੋਧੀ ਆ ਰਹੀ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ।
ਵਿਧਾਨ ਸਭਾ ਸਪੀਕਰ ਨੇ ਮਨਪ੍ਰੀਤ ਇਯਾਲੀ ਨੂੰ ਚੁਕਾਈ ਅਹੁਦੇ ਦੀ ਸਹੁੰ
NEXT STORY