ਸੁਲਤਾਨਪੁਰ ਲੋਧੀ (ਸੋਢੀ)—ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਸੰਗਤਾਂ ਵਲੋਂ ਸਜਾਏ ਗਏ ਵੱਡੀ ਗਿਣਤੀ 'ਚ ਮਹਾਨ ਨਗਰ ਕੀਰਤਨ ਰੋਜਾਨਾ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। ਇਸੇ ਲੜੀ ਤਹਿਤ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਵੱਖ-ਵੱਖ ਸੰਤਾਂ ਮਹਾਂਪੁਰਸ਼ਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਪਿੰਡ ਆਹਲੀ ਖੁਰਦ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਚ ਸਜਾਇਆ ਗਿਆ ਇਹ ਚੌਥਾ ਮਹਾਨ ਨਗਰ ਕੀਰਤਨ ਪਿੰਡ ਆਹਲੀ ਖੁਰਦ ਤੋਂ ਪਿੰਡ ਆਹਲੀਕਲਾਂ, ਹੁਸੈਨਪੁਰ ਬੂਲੇ, ਕਬੀਰਪੁਰ, ਲੋਧੀਵਾਲ, ਭਾਗੋਬੁੱਢਾ, ਬੂਸੋਵਾਲ ਤੇ ਤਰਫਹਾਜੀ ਹੁੰਦੇ ਹੋਏ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪੁੱਜ ਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ 'ਚ ਵਾਤਾਵਰਣ ਬਚਾਉਣ ਦਾ ਸੁਨੇਹਾ ਲੈ ਕੇ ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ ਸੀਚੇਵਾਲ ਦੇ ਵੱਡੀ ਗਿਣਤੀ ਚ ਵਿਦਿਆਰਥੀ ਵੀ ਸ਼ਾਮਲ ਹੋਏ ਹਨ ।
ਇਲਾਕੇ ਦੀਆਂ ਸੰਗਤਾਂ ਦਾ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਜਾ ਰਿਹਾ ਹੈ । ਸੰਤ ਬਲਬੀਰ ਸਿੰਘ ਸੀਚੇਵਾਲ ਖੁਦ ਸ਼ਬਦ ਕੀਰਤਨ ਕਰਦੇ ਹੋਏ ਨਗਰ ਕੀਰਤਨ ਨਾਲ ਚੱਲ ਰਹੇ ਹਨ ਤੇ ਵਾਤਾਵਰਣ ਬਚਾਉਣ ਦਾ ਸੁਨੇਹਾ ਦੇ ਰਹੇ ਹਨ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਣਾ ਕਰ ਰਹੇ ਹਨ ।
ਮੰਤਰੀ ਮੰਡਲ ਵਲੋਂ 'ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ' ਦੀ ਸਥਾਪਨਾ ਨੂੰ ਪ੍ਰਵਾਨਗੀ
NEXT STORY