ਚੰਡੀਗੜ੍ਹ(ਭੁੱਲਰ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ 6 ਨਵੰਬਰ ਭਾਵ ਅੱਜ ਹੋ ਰਿਹਾ ਹੈ। ਇਸ 'ਚ ਮੁੱਖ ਮਹਿਮਾਨ ਵਜੋਂ ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ਾਮਲ ਹੋ ਰਹੇ ਹਨ, ਜਦਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਬੋਲਣ ਲਈ ਮੁੱਖ ਬੁਲਾਰੇ ਵਜੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਪਹੁੰਚਣਗੇ। ਇਹ ਸੈਸ਼ਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਸਵਾਗਤੀ ਭਾਸ਼ਣ ਨਾਲ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ 1 ਵਜੇ ਤੱਕ ਸਿਰਫ਼ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਹੀ ਵਿਚਾਰ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀ ਵੰਡ ਤੋਂ ਬਾਅਦ ਹਰਿਆਣਾ ਨਾਲ ਇਹ ਸਾਂਝਾ ਸੈਸ਼ਨ ਪਹਿਲੀ ਵਾਰ ਹੋ ਰਿਹਾ ਹੈ। ਇਸ ਸੈਸ਼ਨ 'ਚ ਹਰਿਆਣਾ ਦੇ ਵਿਧਾਇਕਾਂ ਨੂੰ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ ਹੈ।
ਇਸ ਦੌਰਾਨ ਕੁੱਝ ਸਰਕਾਰੀ ਮਤੇ ਲਿਆਂਦੇ ਜਾਣਗੇ ਤੇ ਵਿਧਾਨਕ ਕਾਰੋਬਾਰ ਹੋਵੇਗਾ, ਜਿਸ 'ਚ ਕੁੱਝ ਖਾਸ ਬਿੱਲ ਲਿਆਂਦੇ ਜਾ ਸਕਦੇ ਹਨ। ਪ੍ਰਕਾਸ਼ ਪੁਰਬ ਦੇ ਸੁਲਤਾਨਪੁਰ ਲੋਧੀ 'ਚ ਪੰਜਾਬ ਸਰਕਾਰ ਤੇ ਐੱਸ. ਜੀ. ਪੀ. ਸੀ. ਦੇ ਹੋ ਰਹੇ ਵੱਖ-ਵੱਖ ਪ੍ਰੋਗਰਾਮ ਸਾਂਝੇ ਤੌਰ 'ਤੇ ਕਰਵਾਉਣ ਸਬੰਧੀ ਪ੍ਰਸਤਾਵ ਵੀ ਮੈਂਬਰਾਂ ਦੀ ਸਹਿਮਤੀ ਹੋਣ 'ਤੇ ਲਿਆਂਦਾ ਜਾ ਸਕਦਾ ਹੈ। ਇਸ ਵਿਸ਼ੇਸ਼ ਸੈਸ਼ਨ ਕਾਰਣ ਵਿਧਾਨ ਸਭਾ ਨੂੰ ਬਾਹਰੋਂ ਤੇ ਅੰਦਰੋਂ ਵਿਸ਼ੇਸ਼ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਮੰਗਲਵਾਰ ਨੂੰ ਸਾਰੇ ਪ੍ਰਬੰਧਾਂ ਦਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਾਇਜ਼ਾ ਲਿਆ।
ਪਿਛੜੇ ਜ਼ਿਲਿਆਂ ਦੀ ਤਰੱਕੀ ਲਈ ਮੋਦੀ ਮੁੱਖ ਸਕੱਤਰਾਂ ਨਾਲ ਕਰਨਗੇ ਗੱਲ (ਪੜ੍ਹੋ 6 ਨਵੰਬਰ ਦੀਆਂ ਖਾਸ ਖਬਰਾਂ)
NEXT STORY