ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਨੂੰ 28ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ 463 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਕਾਰਨ ਸੂਬੇ ਭਰ ’ਚ 33 ਐੱਫ਼. ਆਈ. ਆਰਜ਼ ਦਰਜ ਕਰ ਕੇ 56 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 28 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 4274 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3, 7, 8 ਅਤੇ 9 ਤਾਰੀਖ਼ ਲਈ...
ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 1.6 ਕਿੱਲੋ ਹੈਰੋਇਨ, 3046 ਨਸ਼ੇ ਦੀਆਂ ਗੋਲ਼ੀਆਂ/ਕੈਪਸੂਲ ਅਤੇ 62,940 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਵੱਲੋਂ ਸੂਬਾ ਭਰ ’ਚ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! 90 ਦਿਨਾਂ 'ਚ ਕਰੋ ਇਹ ਕੰਮ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਸ਼ਨ ਕਾਰਡ ਧਾਰਕ ਕਰ ਲੈਣ ਜਲਦੀ, ਰਹਿ ਗਏ ਸਿਰਫ...
NEXT STORY