ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਨੂੰ 230ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ 326 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 57 ਐੱਫ਼. ਆਈ. ਆਰਜ਼ ਦਰਜ ਕਰਕੇ 59 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 33,280 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਹੋ ਰਿਹੈ ਬਦਲਾਅ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਜਾਣੋ 21 ਤਾਰੀਖ਼ ਤੱਕ Weather ਅਪਡੇਟ
ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 2.1 ਕਿੱਲੋ ਹੈਰੋਇਨ, 1598 ਨਸ਼ੇ ਦੀਆਂ ਗੋਲ਼ੀਆਂ/ਕੈਪਸੂਲ ਅਤੇ 3.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਟੀਮਾਂ ਨੇ ਰਾਜ ਭਰ ’ਚ 326 ਛਾਪੇ ਮਾਰੇ ਹਨ ਅਤੇ 349 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਮੁਹਿੰਮ ਤਹਿਤ ਸ਼ੁੱਕਰਵਾਰ ਨੂੰ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।
ਇਹ ਵੀ ਪੜ੍ਹੋ: Punjab:ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ, 2 ਭੈਣਾਂ ਦੇ ਇਕਲੌਤੇ ਭਰਾ ਦੀ ਪੁਰਤਗਾਲ 'ਚ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਰਸਤਿਆਂ ’ਤੇ ਸਖ਼ਤ ਨਾਕਾਬੰਦੀ, 350 ਵਾਧੂ ਪੁਲਸ ਫੋਰਸ ਤਾਇਨਾਤ
NEXT STORY