ਨਵਾਂਸ਼ਹਿਰ (ਤ੍ਰਿਪਾਠੀ, ਬ੍ਰਹਮਪੁਰੀ) : ਸੰਯੁਕਤ ਕਿਸਾਨ ਮੋਰਚਾ ਚੰਡੀਗੜ੍ਹ ਵਿਚ ਪੱਕਾ ਧਰਨਾ ਲਗਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਸੰਬੰਧੀ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਦਾਣਾ ਮੰਡੀ ਨਵਾਂਸ਼ਹਿਰ ’ਚ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਨਵੇਂ ਖੇਤੀ ਮੰਡੀ ਖਰੜੇ ਨੂੰ ਰੱਦ ਕਰਵਾਉਣ ਅਤੇ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਵਿਚਾਰ-ਵਟਾਂਦਰਾ ਹੋਇਆ। ਆਗੂਆਂ ਨੇ ਕਿਹਾ ਕਿ 5 ਮਾਰਚ ਨੂੰ ਚੰਡੀਗੜ੍ਹ ਵਿਚ ਪੱਕਾ ਧਰਨਾ ਲਾਇਆ ਜਾਵੇਗਾ, ਜਿਸ ਦੀ ਤਿਆਰੀ ਲਈ ਪਿੰਡਾਂ ਵਿਚ ਕਿਸਾਨਾਂ ਅਤੇ ਕਾਸ਼ਤਕਾਰਾਂ ਦੀਆਂ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ 5 ਮਾਰਚ ਨੂੰ ਚੰਡੀਗੜ੍ਹ ਚੱਲੋ ਦਾ ਸੱਦਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਲਿਆ ਗਿਆ ਅਹਿਮ ਫੈ਼ਸਲਾ
ਉਨ੍ਹਾਂ ਅੱਗੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ 9 ਫਰਵਰੀ ਨੂੰ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਮੰਗ ਕੀਤੀ ਕਿ ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਨ ਲਈ ਕਿਸਾਨਾਂ ਦੀ ਆਵਾਜ਼ ਬਣ ਕੇ ਪਾਰਲੀਮੈਂਟ ਸੈਸ਼ਨ ਵਿਚ ਸਵਾਲ ਕੀਤੇ ਜਾਣ ਤਾਂ ਕਿ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ। ਇਸ ਮੌਕੇ ਮੀਤ ਪ੍ਰਧਾਨ ਸੋਹਣ ਸਿੰਘ ਅਟਵਾਲ, ਪ੍ਰਮਜੀਤ ਸਿੰਘ ਸ਼ਹਾਬਪੁਰ, ਸੁਰਿੰਦਰ ਸਿੰਘ ਮਹਿਰਮਪੁਰ, ਜੀਵਨ ਬੇਗੋਵਾਲ, ਅਵਤਾਰ ਸਿੰਘ ਸਕੋਹਪੁਰ, ਕਰਨੈਲ ਸਿੰਘ ਉੜਾਪੜ, ਮੇਜਰ ਸਿੰਘ, ਰਾਮ ਜੀ ਦਾਸ ਸਨਾਵਾ, ਅਵਤਾਰ ਸਿੰਘ ਉੜਾਪੜ, ਮੱਖਣ ਸਿੰਘ ਭਾਨਮਜਾਰਾ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਰੱਬ ਦਾ ਕਹਿਰ, ਵਿਆਹ ਕਰਵਾ ਕੇ ਕੈਨੇਡਾ ਗਏ ਮੁੰਡੇ ਨਾਲ ਇਹ ਕੀ ਭਾਣਾ ਵਾਪਰ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Night Shift 'ਤੇ ਜਾ ਰਹੇ ਭਰਾਵਾਂ ਨਾਲ ਵਾਪਰੀ ਅਣਹੋਣੀ, ਵਿੱਛ ਗਏ ਸੱਥਰ
NEXT STORY