ਬਠਿੰਡਾ (ਸੁਖਵਿੰਦਰ) : ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਸਰਕਾਰੀ ਕੁਆਰਟਰਾਂ ਵਾਲੀ ਸੜਕ ’ਤੇ ਸਥਿਤ ਇੱਕ ਮੈਡੀਕਲ ਸਟੋਰ ’ਤੇ ਛਾਪੇਮਾਰੀ ਕਰਕੇ ਉੱਥੋਂ 6 ਹਜ਼ਾਰ ਨਸ਼ੀਲੇ ਕੈਪਸੂਲ ਅਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸਿਹਤ ਵਿਭਾਗ ਦੀ ਟੀਮ ਨਾਲ ਮਿਲ ਕੇ ਉਕਤ ਸੜਕ ’ਤੇ ਸਥਿਤ ਇੱਕ ਮੈਡੀਕਲ ਸਟੋਰ ’ਤੇ ਛਾਪੇਮਾਰੀ ਕੀਤੀ।
ਇਸ ਦੌਰਾਨ ਸਟੋਰ ਵਿੱਚੋਂ 6 ਹਜ਼ਾਰ ਪ੍ਰੀਗੈਬਾਲਿਨ ਕੈਪਸੂਲ ਅਤੇ ਟਰਾਮਾਡੋਲ ਦੀਆਂ 40 ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਇਸ ਮਾਮਲੇ ਵਿੱਚ ਬਠਿੰਡਾ ਵਾਸੀ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਿਵਲ ਲਾਈਨਜ਼ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਭੈਣ 'ਤੇ ਮਾੜੀ ਨਿਗਾਹ ਰੱਖਣ ਵਾਲੇ ਦਾ ਵੱਢ'ਤਾ ਗੁੱਟ! ਪੁਲਸ ਵੱਲੋਂ 2 ਗ੍ਰਿਫ਼ਤਾਰ
NEXT STORY