ਫਿਰੋਜ਼ਪੁਰ/ਫਾਜ਼ਿਲਕਾ/ਜਲੰਧਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ, ਰਾਜੇਸ਼ ਢੰਡ, ਨਾਗਪਾਲ, ਧਵਨ)–ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੇ ਬੀ. ਐੱਸ. ਐੱਫ. ਨਾਲ ਮਿਲ ਕੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਭਾਰਤ-ਪਾਕਿ ਬਾਰਡਰ ਦੀ ਬੀ. ਓ. ਪੀ. ਜੀ. ਜੀ.-2, ਪਿੰਡ ਮਹਿਤਮ ਨਗਰ, ਨੇੜਿਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰ ਕੇ ਸਰਹੱਦ ਪਾਰੋਂ ਸਮੱਗਲਿੰਗ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਆਧਾਰਿਤ ਸਮੱਗਲਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ’ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤੀ ਖੇਤਰ ’ਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ ਅਪਡੇਟ ਹੋ ਗਈ ਜਾਰੀ
ਇਸ ਮੌਕੇ ਏ. ਆਈ. ਜੀ. ਸੀ. ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਬੀ. ਐੱਸ. ਐੱਫ. ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਸਮੱਗਲਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ’ਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ਼. ਦੇ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ’ਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ। ਏ. ਆਈ. ਜੀ. ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਸਮੱਗਲਰ ਦਾ ਪਤਾ ਲਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਐੱਸ. ਐੱਸ. ਓ. ਸੀ. ਫਾਜ਼ਿਲਕਾ ਵਿਖੇ 21 ਮਾਰਚ ਨੂੰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: DM ਗਗਨਦੀਪ ਖ਼ੁਦਕੁਸ਼ੀ ਮਾਮਲੇ 'ਚ ਮਜੀਠੀਆ ਨੇ ਖੋਲ੍ਹੇ ਵੱਡੇ ਰਾਜ਼, ਚਿੱਠੀਆਂ ਲਿਆਂਦੀਆਂ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਰੀਜ਼ਾਂ ਨੂੰ ਮਿਲੇਗੀ ਨਵੀਂ ਜ਼ਿੰਦਗੀ, PGI ’ਚ ਸਥਾਪਿਤ ਹੋਵੇਗਾ ਟਰਾਂਸਪਲਾਂਟ ਸੈਂਟਰ
NEXT STORY