ਅੰਮ੍ਰਿਤਸਰ- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਕੋਲੋਂ 2.920 ਕਿਲੋਗ੍ਰਾਮ ਹੈਰੋਇਨ ਸਮੇਤ 8 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਤੇ ਹਰਸਿਮਰਤ ਬਾਦਲ, ਕਿਹਾ- 'ਗੁਰੂ ਸਾਹਿਬ ਨੇ ਆਪ ਕੀਤੀ ਰੱਖਿਆ'
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਮੰਗਵਾਉਂਦੇ ਸਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਸਰਹੱਦ ਪਾਰ ਨੈੱਟਵਰਕ ਨਾਲ ਜੁੜੇ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਸਰਹੱਦ 'ਤੇ BSF ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਬੰਨ੍ਹੀਆਂ ਰੱਖੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PU ਵਿਦਿਆਰਥੀ ਯੂਨੀਅਨ ਚੋਣਾਂ ਤੋਂ ਪਹਿਲਾਂ 30 ਵਿਦਿਆਰਥੀਆਂ ਨੂੰ ਸੰਮਨ
NEXT STORY