ਜਲਾਲਾਬਾਦ (ਆਦਰਸ਼ ਜਤਿੰਦਰ) : ਫਾਜ਼ਿਲਕਾ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਜਲਾਲਾਬਾਦ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਾਜਾਇਜ਼ ਹਥਿਆਰਾਂ, ਹੈਰੋਇਨ ਅਤੇ ਡਰੱਗ ਮਨੀ ਸਮੇਤ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਇਸ ਕਾਰਵਾਈ ਦੌਰਾਨ 3 ਨਾਜਾਇਜ਼ ਪਿਸਤੌਲ, 6 ਮੈਗਜ਼ੀਨ, 4 ਜਿੰਦਾ ਰੌਂਦ, ਇੱਕ ਖੋਲ, 2 ਕਾਪੇ, 760 ਗ੍ਰਾਮ ਹੈਰੋਇਨ ਅਤੇ 2 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ. ਐੱਸ. ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਸ 17 ਜੁਲਾਈ ਨੂੰ ਇੰਸਪੈਕਟਰ ਸਚਿਨ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ ਜਲਾਲਾਬਾਦ ਦੀ ਅਗਵਾਈ ਹੇਠ ਪੁਲਸ ਪਾਰਟੀ ਇਲਾਕੇ 'ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਭਰੋਸੇਯੋਗ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕੁੱਝ ਨੌਜਵਾਨ ਪਿੰਡ ਟਿਵਾਣਾ ਕਲਾਂ ਨੇੜੇ ਬੰਦ ਪਏ ਸ਼ੈਲਰ ਦੇ ਗਰਾਊਂਡ 'ਚ ਹਥਿਆਰਾਂ ਸਮੇਤ ਇਕੱਠੇ ਹੋਏ ਹਨ ਅਤੇ ਕਿਸੇ ਲੁੱਟ-ਖੋਹ ਵਰਗੀ ਸੰਗੀਨ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਤੁਰੰਤ ਰੇਡ ਕਰਕੇ ਇੱਕ ਜੁਵੇਨਾਈਲ ਸਮੇਤ ਪੰਜ ਵਿਅਕਤੀਆਂ ਨੂੰ ਮੌਕੇ ਤੋਂ ਕਾਬੂ ਕਰ ਲਿਆ।
ਪੁਲਸ ਵੱਲੋਂ ਕਾਬੂ ਕੀਤੇ ਗਏ ਮੁਲਾਜ਼ਮਾਂ ’ਚ ਅਮਨ ਕੁਮਾਰ ਉਰਫ਼ ਅਮਨਾ ਪੁੱਤਰ ਅਸ਼ੋਕ ਕੁਮਾਰ 2. ਬੂੜ ਸਿੰਘ ਪੁੱਤਰ ਨੈਬ ਸਿੰਘ, 3. ਅਰਸ਼ਦੀਪ ਸਿੰਘ ਉਰਫ ਸਿੰਘਾ ਪੁੱਤਰ ਬਲਦੇਵ ਸਿੰਘ ਵਾਸੀਆਨ ਟਿਵਾਣਾ ਕਲਾਂ, 4 ਕਰਨ ਪੁੱਤਰ ਰਜਿੰਦਰ ਕੁਮਾਰ ਵਾਸੀ ਰਠੌੜਾਂ ਵਾਲਾ ਮੁਹੱਲਾ ਜਲਾਲਾਬਾਦ ਹਾਲ ਦਸ਼ਮੇਸ਼ ਨਗਰੀ ਜਲਾਲਾਬਾਦਕਰਨ ਅਤੇ ਇੱਕ ਜੁਵੇਨਾਈਲ ਸ਼ਾਮਲ ਹਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਹਥਿਆਰ, ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ। ਪੁਲਸ ਨੇ ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 125 ਮਿਤੀ 17 ਜੁਲਾਈ 2026 ਅਧੀਨ ਬੀ.ਐਨ.ਐਸ. ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਸ ਨੇ ਪਰਮਜੀਤ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਸਾਜਨ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੁਹੰਮਦੇ ਵਾਲਾ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ। ਇਨ੍ਹਾਂ ਵਿੱਚੋਂ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਸਾਜਨ ਸਿੰਘ ਪਹਿਲਾਂ ਹੀ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ। ਪੁਲਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਅਮਨ ਕੁਮਾਰ ਅਮਨਾ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ, ਐਨ.ਡੀ.ਪੀ.ਐਸ. ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ 6 ਅਪਰਾਧਿਕ ਮਾਮਲੇ ਦਰਜ ਹਨ। ਇਸੇ ਤਰ੍ਹਾਂ ਨਾਮਜ਼ਦ ਮੁਲਜ਼ਮ ਸਾਜਨ ਸਿੰਘ ਉਰਫ਼ ਸਾਜੀ ਖ਼ਿਲਾਫ਼ ਚੋਰੀ, ਡਕੈਤੀ, ਲੁੱਟ-ਖੋਹ, ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 7 ਮਾਮਲੇ ਪਹਿਲਾਂ ਤੋਂ ਦਰਜ ਹਨ।। ਐਸ.ਐਸ.ਪੀ ਫਾਜ਼ਿਲਕਾ ਨੇ ਦੱਸਿਆ ਕਿ ਪੁਲਸ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦਾ ਵੀ ਪਤਾ ਲਗਾਇਆ ਜਾ ਸਕੇ।
ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ
NEXT STORY