ਜ਼ੀਰਾ (ਰਾਜੇਸ਼ ਢੰਡ, ਗੁਰਮੇਲ ਸੇਖਵਾਂ) : ਥਾਣਾ ਜ਼ੀਰਾ ਸਦਰ ਦੀ ਪੁਲਸ ਨੇ ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮਾਮਲੇ ’ਚ ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਜ਼ੀਰਾ ਸਦਰ ਦੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਪੁਲਸ ਪਾਰਟੀ ਦੇ ਨਾਲ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਸੁੱਖੇ ਵਾਲਾ ਤੋਂ ਅੱਗੇ ਬੰਨ੍ਹੇ ਢਾਬੇ ’ਤੇ ਚੰਦ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਪਿੰਡ ਤਲਵੰਡੀ ਭਾਈ ਨੂੰ ਖੜ੍ਹਾ ਦੇਖਿਆ, ਜੋ ਕਿ ਪੁਲਸ ਨੂੰ ਦੇਖ ਕੇ ਉਥੋਂ ਜਾਣ ਲੱਗਾ ਤਾਂ ਪੁਲਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ।
ਜਦੋਂ ਪੁਲਸ ਨੇ ਚੰਦ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਮੁਲਜ਼ਮ ਚੰਦ ਸਿੰਘ ’ਤੇ ਮਾਮਲਾ ਦਰਜ ਕਰ ਅਗਾਮੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਾਜਾ ਵੜਿੰਗ ਨੇ ਮੰਗਿਆ ਪੱਖ ਰੱਖਣ ਲਈ ਸਮਾਂ, ਬਾਜਵਾ ਨੂੰ ਵੀ ਨੋਟਿਸ ਜਾਰੀ, ਐੱਸ. ਸੀ. ਕਮਿਸ਼ਨ ਕਰ ਸਕਦੈ ਵੱਡੀ ਕਾਰਵਾਈ
NEXT STORY