ਅੰਮ੍ਰਿਤਸਰ (ਰਮਨ)- ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਧਾਰਿਤ ਇੱਕ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ ਜੋ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਭੇਜਣ ਦੀ ਸਾਜ਼ਿਸ਼ ਰਚ ਰਿਹਾ ਸੀ। ਉਸ ਦੀਆਂ ਹਦਾਇਤਾਂ 'ਤੇ ਦੋਸ਼ੀ ਨਿਰਧਾਰਿਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਅੱਗੇ ਸਪਲਾਈ ਕਰਦੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦੇ ਨਾਲ-ਨਾਲ ਸੰਭਾਵਿਤ ਹਵਾਲਾ ਕਨੈਕਸ਼ਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਹਾਉਂਦੇ ਸਮੇਂ ਸਲਮਾਨ ਖ਼ਾਨ ਨਾਲ ਵਾਪਰੀ ਅਣਹੋਣੀ! ਨਹਿਰ 'ਚ ਰੁੜ੍ਹਿਆ ਪੰਜਾਬ ਪੁਲਸ ਦਾ ਮੁਲਾਜ਼ਮ
NEXT STORY