ਖਰੜ (ਅਮਰਦੀਪ) - ਥਾਣਾ ਸਦਰ ਖਰੜ ਦੀ ਪੁਲਸ ਪਾਰਟੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ 6 ਹਮਲਾਵਾਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਮਾਰੂ ਹਥਿਆਰਾਂ ਦੇ ਨਾਲ ਇੱਕ ਮੋਟਰਸਾਇਕਲ ਅਤੇ ਇੱਕ ਸਕਾਰਪਿਓ ਗੱਡੀ ਵੀ ਬਰਾਮਦ ਕੀਤੀ ਹੈ।
ਡੀ.ਐਸ.ਪੀ ਖਰੜ-1 ਕਰਨ ਸਿੰਘ ਸੰਧੂ ਦੀ ਅਗਵਾਈ ਵਿੱਚ ਥਾਣਾ ਸਦਰ ਖਰੜ ਦੇ ਐਸ.ਐਚ.ਓ ਗੁਰਪ੍ਰੀਤ ਸਿੰਘ ਦੱਸਿਆ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮ ਗੁਰਕੀਰਤ ਸਿੰਘ ਉਰਫ ਗੁਰੀ, ਦਵਿੰਦਰ ਸਿੰਘ ਉਰਫ ਬਿੰਦਾ, ਦਿਲਪ੍ਰੀਤ ਸਿੰਘ, ਗੁਰਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ ਨਕਦੀ ਲੁੱਟ ਹੋਏ ਫਰਾਰ
NEXT STORY